Punjab

ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੀਐਸਏ ਆਧਾਰਿਤ ਆਕਸੀਬਜਨ ਪਲਾਂਟ ਲਗਾਉਣ ਲਈ ਕਿਹਾ

8 ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਨੂੰ ਓ 2 ਉਤਪਾਦਨ ਵਿੱਚ ਸਵੈ ਨਿਰਭਰ ਬਣਨ ਲਈ ਤੁਰੰਤ ਆਪਣੇ ਪੀਐਸਏ ਆਧਾਰਿਤ ਆਕਸੀਜਨ ਪਲਾਂਟ ਸਥਾਪਤ ਕਰਨ

ਇਸ ਕਦਮ ਨਾਲ ਸੰਭਾਵਿਤ ਤੀਜੀ ਲਹਿਰ ਦੌਰਾਨ ਬਿਹਤਰ ਕੋਵਿਡ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇਗਾ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਜਲੰਧਰ ਨੇ 8 ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਨੂੰ ਓ 2 ਉਤਪਾਦਨ ਵਿੱਚ ਸਵੈ ਨਿਰਭਰ ਬਣਨ ਲਈ ਤੁਰੰਤ ਆਪਣੇ ਪੀਐਸਏ ਆਧਾਰਿਤ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਨੋਸੈਂਟ ਹਾਰਟਜ਼ ਹਸਪਤਾਲ, ਸਰਵੋਦਿਆ, ਜੌਹਲ, ਨਿਊਰੋਨੋਵਾ, ਮਾਨ ਮੈਡੀਸਿਟੀ, ਆਕਸਫੋਰਡ, ਕੇਅਰਮੈਕਸ ‘ਤੇ ਘਈ ਹਸਪਤਾਲ ਸਮੇਤ 8 ਹਸਪਤਾਲਾਂ ਨੂੰ ਲਿਖਤੀ ਪੱਤਰ ਵਿੱਚ ਵੱਖ-ਵੱਖ ਹਸਪਤਾਲਾਂ ਵੱਲੋਂ ਪਹਿਲਾਂ ਹੀ ਆਪਣੇ ਆਕਸੀਜਨ ਪਲਾਂਟ ਲਗਾਉਣ ਦੇ ਕੀਤੇ ਗਏ, ਉਪਰਾਲੇ ਦਾ ਅਨੁਸਰਣ ਕਰਨ ਲਈ ਕਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨਐਚਐਸ, ਨਿਊ ਰੂਬੀ, ਸ਼੍ਰੀਮਨ ਸੁਪਰ ਸਪੈਸ਼ਲਿਟੀ, ਟੈਗੋਰ, ਪਟੇਲ, ਪਿਮਸ, ‘ਤੇ ਕੈਪੀਟੋਲ ਹਸਪਤਾਲਾਂ ਸਮੇਤ ਕਈ ਹਸਪਤਾਲਾਂ ਵੱਲੋਂ ਆਪਣੇ ਹਸਪਤਾਲਾਂ ਵਿਚ ਪਹਿਲਾਂ ਹੀ ਆਕਸੀਜਨ ਉਤਪਾਦਨ ਪਲਾਂਟ ਲਗਾਏ ਜਾ ਚੁੱਕੇ ਹਨ, ਅਤੇ ਬਾਕੀ ਹਸਪਤਾਲਾਂ ਨੂੰ ਇਸ ਪਹਿਲਕਦਮੀ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਸਦਕਾ ਇਹ ਸਿਹਤ ਸੰਭਾਲ ਸੰਸਥਾਵਾਂ ਜਦੋਂ ਵੀ ਸੰਭਾਵਿਤ ਤੀਜੀ ਲਹਿਰ ਆਉਂਦੀ ਹੈ। ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ ਦੇ ਯੋਗ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਓ 2 ਲਈ ਦੂਜੇ ਸੂਬਿਆਂ ‘ਤੇ ਨਿਰਭਰਤਾ ਵੀ ਘਟੇਗੀ।
ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਦੀ ਅਪੀਲ ਨੂੰ ਮੰਨ ਕੇ ਪਹਿਲਾਂ ਹੀ ਅਕਸੀਜਨ ਪਲਾਂਟ ਲਗਾਉਣ ਵਾਲੇ ਹਸਪਤਾਲਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਲਾਂਟ ਲਗਾਉਣ ਨਾਲ ਨਾ ਸਿਰਫ਼ ਹਸਪਤਾਲ ਆਕਸੀਜਨ-ਸੁਤੰਤਰ ਹੋ ਜਾਣਗੇ ਸਗੋਂ ਭਵਿੱਖ ਵਿੱਚ ਕਿਸੇ ਵੀ ਸੰਕਟ ਦੌਰਾਨ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਮਰੀਜ਼ਾਂ ਨੂੰ ਗੁਣਵੱਤਾ ਭਰਪੂਰ ਦੇਖਭਾਲ ਪ੍ਰਦਾਨ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 8 ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਨੂੰ ਮਰੀਜ਼ਾਂ ਦੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਦੇਖਭਾਲ ਕਰਨ ਲਈ ਸਮਰੱਥ ਹੋਣ ਵਾਸਤੇ ਪੀਐਸਏ ਪਲਾਂਟ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ ਵੱਧ ਆਕਸੀਜਨ ਸਿਲੰਡਰਾਂ ਦੀ ਲੋੜ ਵਾਲੇ ਹਸਪਤਾਲਾਂ ਨੂੰ ਆਪਣੇ ਪਲਾਂਟ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਅਸੀਂ ਆਕਸੀਜਨ ਉਤਪਾਦਨ ਵਿੱਚ ਸਵੈ-ਨਿਰਭਰ ਬਣਨ ਦੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!