JalandharPunjab

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ‘ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਫੌਜ ਦੇ ਅਧਿਕਾਰੀਆਂ ਨੂੰ 6 ਆਕਸੀਜਨ ਕੰਸਨਟਰੇਟਰ ਸੌਂਪੇ

ਇਹ ਉਪਕਰਣ ਕੋਵਿਡ ਸਬੰਧੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਣਗੇ
ਜਲੰਧਰ, 6 ਅਗਸਤ (ਅਮਰਜੀਤ ਸਿੰਘ ਲਵਲਾ)
ਕੋਵਿਡ-19 ਮਹਾਂਮਾਰੀ ਖਿਲਾਫ਼ ਯਤਨਾਂ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਐਕਸ ਸਰਵਿਸਮੈਨ ਪੌਲੀਕਲੀਨਿਕਸ-ਹਸਪਤਾਲਾਂ ਵਿੱਚ ਵਰਤੋਂ ਲਈ ਫੌਜ ਦੇ ਅਧਿਕਾਰੀਆਂ ਨੂੰ 6 ਆਕਸੀਜਨ ਕੰਸਨਟਰੇਟਰ (ਹਰੇਕ 10 ਐਲਪੀਐਮ ਦੀ ਸਮਰੱਥਾ ਦੇ ਨਾਲ) ਸੌਂਪੇ ਗਏ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਉਪਕਰਣ ਜੀਓਸੀ ਮਨੋਜ ਕੁਮਾਰ ਨੂੰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਸਿਹਤ ਸੰਕਟ ਦੌਰਾਨ ਸਮਾਜ ਦੇ ਹਰ ਵਰਗ ਦੀ ਸੇਵਾ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗ ਦੀ ਸੇਵਾ ਕਰਨ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਥੋਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਜਲੰਧਰ ਨੂੰ ਆਤਮ ਨਿਰਭਰ ਜ਼ਿਲ੍ਹਾ ਬਣਾਉਣ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜ਼ਿਆਦਾਤਰ ਹਸਪਤਾਲਾਂ ਵੱਲੋਂ ਪੀਐਸਏ ਆਧਾਰਤ ਆਕਸੀਜਨ ਪਲਾਂਟ ਲਗਾਏ ਜਾ ਚੁੱਕੇ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਓ 2 ਦੀ ਘਾਟ ਨਾਲ ਕੁਸ਼ਲਤਾ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਦੁਸ਼ਮਣਾਂ ਤੋਂ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਫੌਜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚਾ ਦੇਸ਼ ਸਾਡੀਆਂ ਸੁਰੱਖਿਆ ਫੋਰਸਾਂ ਦਾ ਕਰਜ਼ਦਾਰ ਹੈ। ਉਨ੍ਹਾਂ ਇਸ ਮੌਕੇ ਭਵਿੱਖ ਦੇ ਯਤਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ ।
ਗਾਰਡੀਅਨਜ਼ ਆਫ਼ ਗਵਰਨੈਂਸ, (ਜੀਓਜੀ) ਜਲੰਧਰ ਦੇ ਮੁਖੀ ਇੰਚਾਰਜ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਨੇ ਦੱਸਿਆ ਕਿ 6 ਕੰਸਨਟਰੇਟਰਾਂ ਵਿੱਚੋਂ 4 ਪੰਜਾਬ ਇੰਜੀਨੀਅਰਿੰਗ ਕਾਲਜ ਓਲਡ ਬੁਆਏਜ਼ ਐਸੋਸੀਏਸ਼ਨ (ਆਸਟ੍ਰੇਲੀਆ) ਵੱਲੋਂ ਹਰਕਮਲਜੀਤ ਸੈਣੀ ਰਾਹੀਂ ਦਾਨ ਕੀਤੇ ਗਏ ਹਨ, ਜਿਸ ਦੇ ਉਹ ਸਰਗਰਮ ਮੈਂਬਰ ਵੀ ਹਨ। ਸਿੰਘ ਨੇ ਅੱਗੇ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰ ਮਿਲਟਰੀ ਪੌਲੀਕਲੀਨਿਕਾਂ ਵਿੱਚ ਵਰਤੇ ਜਾਣਗੇ, ਜਿਨ੍ਹਾਂ ਵਿੱਚ ਈਸੀਐਚਐਸ ਪੌਲੀਕਲੀਨਿਕ ਜਲੰਧਰ ਕੈਂਟ, ਸੁਰਾਨੁੱਸੀ ਈਸੀਐਚਐਸ, ਹੁਸ਼ਿਆਰਪੁਰ ਈਸੀਐਚਐਸ, ਬਿਆਸ, ਫਗਵਾੜਾ ਅਤੇ ਹੋਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੀਓਜੀ ਫੌਜੀ ਜਵਾਨਾਂ ਨਾਲ ਦ੍ਰਿੜਤਾ ਨਾਲ ਖੜ੍ਹੇ ਹਨ ਅਤੇ ਮਨੁੱਖਤਾ ਅਤੇ ਪੰਜਾਬ ਦੀ ਭਲਾਈ ਲਈ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੈਕੋਸਾ (ਆਸਟ੍ਰੇਲੀਆ) ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਜੀਓਸੀ ਮਨੋਜ ਕੁਮਾਰ ਨੇ ਕਿਹਾ ਕਿ ਇਹ ਉਪਕਰਣ ਈਸੀਐਚਐਸ ਸਿਹਤ ਸੰਭਾਲ ਸੰਸਥਾਵਾਂ ਵਿੱਚ ਕੋਵਿਡ ਕੇਅਰ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਫੌਜ ਦੀਆਂ ਸਮੁੱਚੀਆਂ ਸਿਹਤ ਸੰਭਾਲ ਸੰਸਥਾਵਾਂ ਵੱਲੋਂ ਲੋਕਾਂ ਨੂੰ ਖਾਸ ਕਰਕੇ ਇਸ ਮੁਸ਼ਕਲ ਦੇ ਸਮੇਂ ਵਿੱਚ 24 ਘੰਟੇ ਸੇਵਾਵਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨਲ ਗੁਰਚਰਨ ਸਿੰਘ ਕਰਨਲ ਗੁਰਾਇਆ, ਡਾ ਪ੍ਰਿਯੰਕਾ ਪਰਮਾਰ, ਕਰਨਲ ਡਡਵਾਲ ਅਤੇ ਕਰਨਲ ਉਮੰਗ ਅਤੇ ਹੋਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!