JalandharPunjab

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਐਸਐਸਪੀ ਵੱਲੋਂ ਕਿਸਾਨ ਯੂਨੀਅਨਾਂ ਨਾਲ ਮੁਲਾਕਾਤ, ਰਾਸ਼ਟਰੀ ਰਾਜਮਾਰਗ ਖੋਲ੍ਹਣ ਦੀ ਕੀਤੀ ਅਪੀਲ

ਮਾਮਲੇ ਦੇ ਤੁਰੰਤ ਹੱਲ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਉੱਚ ਅਧਿਕਾਰੀਆਂ ਪਾਸ ਉਠਾਇਆ ਜਾ ਰਿਹੈ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ‘ਤੇ ਐਸਐਸਪੀ ਨਵੀਨ ਸਿੰਗਲਾ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਪਰਾਗਪੁਰ ਨੇੜੇ ਨੈਸ਼ਨਲ ਹਾਈਵੇ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਅਤੇ ਯੂਨੀਅਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

 


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਧਰਨਾ ਰਾਸ਼ਟਰੀ ਮਾਰਗ ਤੋਂ ਚੁੱਕਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਡੇ ਜਨਤਕ ਹਿੱਤਾਂ ਵਿੱਚ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਗੰਨੇ ਦੇ ਫ਼ਸਲ ਦੀ ਸਟੇਟ ਅਪਰੂਵਡ ਪ੍ਰਾਈਜ਼ (ਐਸਏਪੀ) ਨੂੰ 310 ਤੋਂ ਵਧਾ ਕੇ 325 ਕਰ ਦਿੱਤਾ ਗਿਆ ਹੈ, ਹਾਲਾਂਕਿ, ਕਿਸਾਨਾਂ ਨੇ ਐਸਏਪੀ ਵਿੱਚ ਹੋਰ ਵਾਧੇ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਉੱਚ ਅਧਿਕਾਰੀਆਂ ਪਾਸ ਉਠਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!