JalandharPunjab

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਰੈਸਟੋਰੇਂਟ, ਕਲੱਬ, ਬਾਰ ਅਤੇ ਪੱਬ ਸਬੰਧੀ ਆਦੇਸ਼ ਜਾਰੀ

*ਡਿਪਟੀ ਕਮਿਸ਼ਨਰ ਪੁਲਿਸ ਵਲੋਂ ਰੈਸਟੋਰੇਂਟ, ਕਲੱਬ, ਬਾਰ ਅਤੇ ਪੱਬ ਸਬੰਧੀ ਆਦੇਸ਼ ਜਾਰੀ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਸਕਿਰਨਜੀਤ ਸਿੰਘ ਤੇਜਾ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਸਾਰੇ ਰੈਸਟੋਰੇਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ, ਪਬ ਆਦਿ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ, ਅਤੇ ਪੱਬ ਜਾਂ ਹੋਰ ਅਜਿਹੀਆਂ ਖਾਣ-ਪੀਣ ਵਾਲੀਆਂ ਥਾਵਾਂ (ਸਿਵਾਏ ਅਹਾਤਾ) ਜਿਨਾਂ ਪਾਸ ਲਾਇਸੰਸ ਹਨ ਅੱਧੀ ਰਾਤ 12 ਵਜੇ ਮੁਕੰਮਲ ਤੌਰ ’ਤੇ ਬੰਦ ਹੋ ਜਾਣੀਆਂ ਚਾਹੀਦੀਆਂ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਲਾਇਸੰਸ ਵਿੱਚ ਦਰਜ ਸ਼ਰਤਾਂ ਅਨੁਸਾਰ ਰਾਤ 11 ਵਜੇ ਨੂੰ ਮੁਕੰਮਲ ਤੌਰ ’ਤੇ ਬੰਦ ਹੋ ਜਾਣੇ ਚਾਹੀਦੇ ਹਨ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਵਾਜ਼ ਪੈਦਾ ਕਰਨ ਵਾਲੇ ਕਿਸੇ ਵੀ ਸਾਧਨ ਵਲੋਂ ਪੈਦਾ ਕੀਤਾ ਸ਼ੌਰ ਦਾ ਪੱਧਰ 10 ਡੀਬੀ(ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਇਸ ਲਈ ਸਾਰੀਆਂ ਸੰਸਥਾਵਾਂ ਨੂੰ ਇਸ ਮਾਪਦੰਡ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣਾ ਚਾਹੀਦਾ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਵਾਜ਼ ਪੈਦਾ ਕਰਨ ਵਾਲੇ ਸਾਧਨ ਜਿਵੇਂ ਡੀਜੇ, ਲਾਈਵ ਆਰਕੈਸਟਰਾ, ਸਿੰਗਰਜ ਆਦਿ ਰਾਤ 10 ਵਜੇ ਤੋਂ ਬਾਅਦ ਬੰਦ ਹੋ ਜਾਣੇ ਚਾਹੀਦੇ ਹਨ ਜਾਂ ਉਨਾਂ ਦੀ ਅਵਾਜ਼ ਘੱਟ ਹੋ ਜਾਣੀ ਚਾਹੀਦੀ ਹੈ ਅਤੇ ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੀ ਚਾਰ-ਦਿਵਾਰੀ ਤੋਂ ਬਾਹਰ ਅਵਾਜ਼ ਸੁਣਾਈ ਨਹੀਂ ਦੇਣੀ ਚਾਹੀਦੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਾਹਨਾਂ ਵਿੱਚ ਮਿਊਜ਼ਿਕ ਸਿਸਟਮ ਦੀ ਅਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਹੀਂ ਆਉਣੀ ਚਾਹੀਦੀ। ਇਹ ਹੁਕਮ 7.03.2022 ਤੋਂ 6.05.2022 ਤੱਕ ਲਾਗੂ ਰਹੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!