JalandharPunjab

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ, ਹੋਟਲਾਂ, ਦੇ ਦਾਅਵਤ ਹਾਲਾਂ ਵਿੱਚ, ਵਿਆਹਾਂ-ਸ਼ਾਦੀਆਂ ਦੇ ਪ੍ਰੋਗਰਾਮਾਂ ਵਿੱਚ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੰਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਉਂਦਿਆਂ ਮੈਰਿਜ ਪੈਲਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੁੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ, ਦਾਅਵਤ ਹਾਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਜਿੰਮੇਵਾਰ ਹੋਣਗੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਸਾਰੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਜਾਰੀ ਆਦੇਸ਼ਾਂ ਅਨੁਸਾਰ ਠੀਕਰੀ ਪਹਿਰੇ ਲਗਾਏ ਜਾਣ ਅਤੇ ਠੀਕਰੀ ਪਹਿਰੇ ’ਤੇ ਤਾਇਨਾਤ ਲੋਕਾਂ ਬਾਰੇ ਸੂਚਨਾ ਸਬੰਧਿਤ ਐਸਐਚਓ ਨੂੰ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਮਾਣਯੋਗ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀਬੀ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ ਅਤੇ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ‘ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਅਤੇ ਨਾ ਹੀ ਹੋਟਲ ‘ਤੇ ਮੈਰਿਜ ਪੈਲੇਸ ਵਿਚ ਡੀਜੇ ਦੀ ਵਰਤੋਂ ਕੀਤੀ ਜਾ ਸਕੇਗੀ। ਸਿਵਾਏ ਜਨਤਕ ਹੰਗਾਮੀ ਹਾਲਾਤ ਦੇ ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜ਼ਬਤ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਵਿੱਚ ਕਿਹਾ ਕਿ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀਜੀ ਮਾਲਕ, ਪੀਜੀ ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਤਾਵਾਂ, ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪਿ੍ਰੰਟ ਹੋਣਾ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਕੋਈ ਵੀ ਦੁਕਾਨਦਾਰ, ਦਰਜੀ, ਸੈਨਿਕ, ਅਰਧ ਸੈਨਿਕ ਬਲ, ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨ੍ਹਾਂ ਖਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮੱਰਥ ਅਧਿਕਾਰੀ ਵਲੋਂ, ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ-ਤਸਦੀਕ ਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਦਰਜ ਕਰੇਗਾ, ਅਤੇ ਇਸ ਰਜਿਸਟਰ ਨੂੰ 2 ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ, ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ, ਮੋਟਲ, ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ, ਪ੍ਰਬੰਧਕ ਕਿਸੇ ਵੀ ਵਿਅਕਤੀ ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ, ਮੋਟਲ, ਗੈਸਟ ਹਾਊਸ, ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ, ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ, ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨਗੇ ਅਤੇ ਠਹਿਰਣ ਵਾਲੇ ਵਿਅਕਤੀ, ਯਾਦਰੀ ਦਾ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ। ਹੋਟਲ, ਮੋਟਲ, ਗੈਸਟ ਹਾਊਸ, ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ, ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ, ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ, ਮੋਟਲ, ਗੈਸਟ ਹਾਊਸ, ‘ਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ, ਮੋਟਲ, ਗੈਸਟ ਹਾਊਸ, ‘ਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ, ਮੋਟਲ, ਗੈਸਟ ਹਾਊਸ, ਅਤੇ ਸਰ੍ਹਾਂ ਵਿਖੇ ਠਹਿਰਨ ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ, ਮੋਟਲ, ਗੈਸਟ ਹਾਊਸ, ‘ਤੇ ਸਰ੍ਹਾਂ ਵਿਚੋਂ ਠਹਿਰੇਨ ਆਏ ਵਿਅਕਤੀ, ਯਾਤਰੀ ਨੂੰ ਕਿਸੇ ਹੋਰ ਰਾਜ, ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ, ਮੋਟਲ, ਗੈਸਟ ਹਾਊਸ, ‘ਤੇ ਸਰ੍ਹਾਂ ਦਾ ਮਾਲਕ, ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ, ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।
ਡਿਪਟੀ ਕਮਿਸਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ, ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀਸੀਟੀਵੀ ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀਸੀਟੀਵੀ ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ, ਬਾਹਰ ਆਉਂਦਾ-ਜਾਂਦਾ ਹੈ। ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ‘ਤੇ ਇਸ ਸਬੰਧੀ ਲਗਾਏ ਗਏ ਸੀਸੀਟੀਵੀ ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀਡੀ ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ‘ਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ, ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰਪੈਲਸਾਂ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ, ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ, ‘ਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।
ਉਪਰੋਕਤ ਇਹ ਸਾਰੇ ਹੁਕਮ 07-07-2021 ਤੋਂ 06-09-2021 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!