HealthJalandharPunjab

ਡਿਪਟੀ ਕਮਿਸ਼ਨਰ ਵਲੋਂ ਬਜੁਰਗ ਔਰਤ ਨੂੰ ਪਤੀ ਦੇ ਇਲਾਜ ਲਈ 50000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ

*ਰੈਡ ਕਰਾਸ ਸੁਸਾਇਟੀ ਨੂੰ ਬਿਸਤਰੇ ’ਤੇ ਪਏ ਮਰੀਜ਼ ਲਈ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀਆਂ ਕੀਤੀਆਂ ਹਦਾਇਤਾਂ*
ਜਲੰਧਰ *ਗਲੋਬਲ ਆਜਤੱਕ*
ਸਮਾਜ ਦੇ ਕਮਜ਼ੋਰ ਤਬਕੇ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਬਜ਼ੁਰਗ ਔਰਤ ਦੀ ਵਿੱਤੀ ਹਾਲਤ ਨੂੰ ਦੇਖਦਿਆਂ ਉਸ ਨੂੰ ਆਪਣੇ ਬਜੁਰਗ ਪਤੀ ਦੇ ਇਲਾਜ ਲਈ 50000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ।
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਾਰੀ ਚੈਕ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਕਮਜ਼ੋਰ ਤਬਕੇ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਨਗਰ, ਮਕਸੂਦਾਂ ਦੀ ਇਕ ਬਜੁਰਗ ਔਰਤ ਵਲੋਂ ਬਿਸਤਰੇ ’ਤੇ ਪਏ ਆਪਣੇ 85 ਸਾਲਾ ਬੁਜ਼ਰਗ ਪਤੀ ਦੀ ਦੇਖਭਾਲ ਤੋਂ ਇਲਾਵਾ ਆਪਣੀਆਂ ਵਿੱਤੀ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਜ਼ਿਲ੍ਰਾ ਪ੍ਰਸ਼ਾਸਨ ਪਾਸ ਪਹੁੰਚ ਕੀਤੀ ਗਈ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਕੱਤਰ ਰੈਡ ਕਰਾਸ ਸੁਸਾਇਟੀ ਵਲੋਂ ਬਜੁਰਗ ਔਰਤ ਦੇ ਘਰ ਜਾ ਕਿ ਉਸ ਦੇ ਪਰਿਵਾਰ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਇਸ ਸਬੰਧੀ ਸਾਰੀ ਸਥਿਤੀ ਤੋਂ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ। ਇਸ ’ਤੇ ਤੁਰੰਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫੰਡਜ਼ ਵਿਚੋਂ 50000 ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਜਾਰੀ ਕੀਤਾ ਗਿਆ। ਉਨ੍ਹਾਂ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਤੁਰੰਤ ਉਸ ਦੇ ਬਿਮਾਰ ਪਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਡਾਕਟਰਾਂ ਵਲੋਂ ਵਧੀਆ ਤੋਂ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਬਜੁਰਗ ਔਰਤ ਦਾ ਪਤੀ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਪ੍ਰਿੰਸੀਪਲ ਹੈ ਪਰ ਅਦਾਲਤ ਵਿੱਚ ਕੇਸ ਹੋਣ ਦੇ ਕਾਰਨ ਉਹ ਆਪਣੇ ਵਿੱਤੀ ਬਕਾਏ ਪ੍ਰਾਪਤ ਨਹੀਂ ਕਰ ਸਕੇ ਹਨ, ਜਿਸ ਕਰਕੇ ਪਰਿਵਾਰ ਨੂੰ ਇਨ੍ਹਾਂ ਵਿੱਤੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਸੀ ਥੋਰੀ ਨੇ ਬਜੁਰਗ ਔਰਤ ਨੂੰ ਉਸ ਦੇ ਪਤੀ ਦੇ ਇਲਾਜ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਲੋੜੀਂਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦੁਆਇਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਇਸ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦੇ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਪਰਿਵਾਰ ਦੀ ਜਰੂਰਤ ਅਨੁਸਾਰ ਹੋਰ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਜਦੋਂ ਵੀ ਕੋਈ ਲੋੜਵੰਦ ਵਿਅਕਤੀ ਸੰਪਰਕ ਵਿੱਚ ਆਉਂਦਾ ਹੈ ਤਾਂ ਉਸ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!