Punjab

ਡਿਪਟੀ ਕਮਿਸ਼ਨਰ ਵਲੋਂ ਸੀਨੀਅਰ ਪੱਤਰਕਾਰ ਐਸਕੇ ਵਿਆਸ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਸੀਨੀਅਰ ਪੱਤਰਕਾਰ ਐਸਕੇ ਵਿਆਸ 78 ਸਾਲ ਜਿਨਾਂ ਦਾ ਟੈਗੌਰ ਹਸਪਤਾਲ ‘ਚ ਬਿਮਾਰੀ ਉਪਰੰਤ ਦੇਹਾਂਤ
ਜਲੰਧਰ (ਅਮਰਜੀਤ ਸਿੰਘ ਲਵਲਾ / ਇੰਦਰਜੀਤ ਲਵਲਾ)
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਸੀਨੀਅਰ ਪੱਤਰਕਾਰ ਐਸਕੇ ਵਿਆਸ 78 ਸਾਲਾਂ ਜਿਨਾਂ ਦਾ ਟੈਗੌਰ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਉਹ ਆਪਣੇ ਪਿਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਸ਼ੌਕ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵ-ਐੱਸਕੇ ਵਿਆਸ ਨੇਕ ਦਿਲ ਤੇ ਸੂਝਵਾਨ ਪੱਤਰਕਾਰ ਸਨ। ਜੋ ਆਪਣੇ ਕਿੱਤੇ ਨੂੰ ਪੂਰੀ ਤਰ੍ਹਾਂ ਸਮਰਪਿਤ ਸਨ। ‘ਤੇ ਉਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਦੌਰਾਨ ਨਿਧੜਕ ਹੋਕੇ ਆਪਣੀ ਡਿਊਟੀ ਨੂੰ ਨਿਭਾਇਆ। ਡਿਪਟੀ ਕਮਿਸ਼ਨਰ ਥੋਰੀ ਨੇ ਵਿਆਸ ਦੇ ਪਰਿਵਾਰ ਨੂੰ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਦੁੱਖੀ ਪਰਿਵਾਰਿਕ ਮੈਂਬਰਾਂ, ਦੋਸਤਾਂ ‘ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬੱਲ ਬਖ਼ਸਣ ‘ਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪੱਤਰਕਾਰ ਐਸਕੇ ਵਿਆਸ ਦੇ ਇਲਾਜ ਲਈ ਹਸਪਤਾਲ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਸਨ। ਉਨਾਂ ਦੀ ਸਿਹਤਯਾਬੀ ਸਬੰਧੀ ਰੋਜ਼ਾਨਾ ਅਪਡੇਟ ਲੈਂਦੇ ਸਨ।
ਜ਼ਿਕਰਯੋਗ ਹੈ, ਕਿ ਐਸਕੇ ਵਿਆਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਤੋਂ ਯੈਲੋ ਕਾਰਡ ਧਾਰਕ ਪੱਤਰਕਾਰ ਸਨ। ਉਹ ਡਿਜ਼ੀਟਲ ਨਿਊਜ ਬਾਬੂਸ਼ਾਹੀ ਡਾਟ ਕਾਮ ਦੇ ਪੱਤਰਕਾਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!