
ਡਿਪਟੀ ਕਮਿਸ਼ਨਰ ਵੱਲੋਂ ਇਕ ਹੋਰ ਟਰੈਵਲ ਏਜੰਸੀ ਦਾ ਲਾਇਸੰਸ ਰੱਦ
ਇਕ ਹੋਰ ਟਰੈਵਲ ਏਜੰਸੀ ਦਾ ਲਾਇਸੰਸ ਰੱਦ—ਡਿਪਟੀ ਕਮਿਸ਼ਨਰ
ਜਲੰਧਰ ਗਲੋਬਲ ਆਜਤੱਕ
ਅਪਰਾਧਿਕ ਪਿਛੋਕੜ ਵਾਲੇ ਟਰੈਵਲ ਏਜੰਟਾਂ ਵਿਰੁੱਧ ਆਪਣੀ ਕਾਰਵਾਈ ਨੂੰ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਖੁਰਲਾ ਕਿੰਗਰਾ ਵਿਖੇ ਸਥਿਤ ਮੈਸਰਜ਼ ਡਰੀਮ ਕੈਸਲ ਦੇ ਹਰਜੀਤ ਸਿੰਘ ਨਾਮੀ ਇੱਕ ਹੋਰ ਏਜੰਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰਜੀਤ ਸਿੰਘ ਨੂੰ 16 ਅਗਸਤ, 2018 ਨੂੰ ਲਾਇਸੰਸ ਨੰਬਰ 622/ALC-4/LA ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 15 ਅਗਸਤ, 2023 ਤੱਕ ਸੀ।
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਰਮ ਖਿਲਾਫ਼ ਥਾਣਾ ਨਿਊ ਬਾਰਾਦਰੀ ਵਿਖੇ ਐਫਆਈਆਰ ਨੰਬਰ 31 ‘ਤੇ 33 ਸਮੇਤ 2 ਐਫਆਈਆਰ ਦਰਜ ਹਨ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ 4 ਮਈ 2022 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਜਵਾਬ ਪ੍ਰਾਪਤ ਨਹੀਂ ਹੋਇਆ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ 19 ਮਈ ਨੂੰ ਮੈਸਰਜ਼ ਸਾਰ ਇੰਟਰਪ੍ਰਾਈਜ਼ਜ਼ ਨੂੰ ਜਾਰੀ ਕੀਤਾ ਲਾਇਸੰਸ ਵੀ ਰੱਦ ਕੀਤਾ ਜਾ ਚੁੱਕਾ ਹੈ।



