ActionJalandharPunjab

ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੂੰ ਪਬਲਿਕ ਡੀਲਿੰਗ ਦੇ ਕੰਮਾਂ ਨੂੰ ਪਹਿਲ ਦੇਣ ਦੀ ਹਦਾਇਤ

ਟਰੱਸਟ ਦੇ ਦਫਤਰ ਵਿਖੇ ਅਚਨਚੇਤ ਚੈਕਿੰਗ, ਸਟਾਫ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ

*ਕਿਹਾ ‘ਗੁੰਮ ਹੋਈਆਂ ਫਾਈਲਾਂ’ ਕਾਰਨ ਪਬਲਿਕ ਡੀਲਿੰਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ*
ਜਲੰਧਰ *ਗਲੋਬਲ ਆਜਤੱਕ*
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਜੇਆਈਟੀ ਘਨਸ਼ਿਆਮ ਥੋਰੀ ਨੇ ਜੇਆਈਟੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ, ਜਿੱਥੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪਬਲਿਕ ਡੀਲਿੰਗ ਦੇ ਕੰਮਾਂ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ ਕਿਉਂਜੋ ਕੁੱਲ 120 ਗੁੰਮ ਹੋਈਆਂ ਫਾਈਲਾਂ ਵਿਚੋਂ 112 ਫਾਈਲਾਂ ਪਹਿਲਾਂ ਹੀ ਮਿਲ ਚੁੱਕੀਆਂ ਹਨ। ਇਨ੍ਹਾਂ ਦਫ਼ਤਰੀ ਰਿਕਾਰਡ ਵਿੱਚ ਰੱਖਣ ਤੋਂ ਇਲਾਵਾ ਚੀਫ ਵਿਜੀਲੈਂਸ ਦਫ਼ਤਰ ਵੱਲੋਂ ਵੀ ਵੱਧ ਤੋਂ ਵੱਧ ਫਾਈਲਾਂ ਵਾਪਸ ਕਰ ਦਿੱਤੀਆਂ ਹਨ, ਜੋ ਜਾਂਚ ਦੇ ਉਦੇਸ਼ ਨਾਲ ਪਹਿਲਾਂ ਆਪਣੇ ਕਬਜ਼ੇ ਵਿਚ ਲੈ ਲਈਆਂ ਸਨ।

ਇੱਥੇ ਟਰੱਸਟ ਦੇ ਦਫ਼ਤਰ ਵਿਖੇ ਜੇਆਈਟੀ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਯਮਿਤ ਤੌਰ ’ਤੇ ਇਸ ਦਫ਼ਤਰ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਦਫ਼ਤਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਆਸ਼ਿਕਾ ਜੈਨ ਵੀ ਮੌਜੂਦ ਸਨ, ਨੇ ਦੱਸਿਆ ਕਿ ਰਿਕਾਰਡ ਕੀਪਰ ਦੇ ਬਿਆਨ ਅਨੁਸਾਰ 112 ਫਾਈਲਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜੋ ਪਹਿਲਾਂ ਗਾਇਬ ਹੋ ਗਈਆਂ ਸਨ। ਇਸੇ ਤਰ੍ਹਾਂ ਚੀਫ ਵਿਜੀਲੈਂਸ ਦਫ਼ਤਰ ਤੋਂ ਕੁੱਲ 77 ਫਾਈਲਾਂ ਪ੍ਰਾਪਤ ਹੋਈਆਂ ਹਨ, ਜੋ ਕਿ ਜਾਂਚ ਦੇ ਉਦੇਸ਼ ਲਈ ਲਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵਿੱਚ ਤੁਰੰਤ ਪ੍ਰਭਾਵ ਨਾਲ ਪਬਲਿਕ ਡੀਲਿੰਗ ਮੁੜ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਅਤੇ ਕਿਸੇ ਨੂੰ ਵੀ ‘ਗੁੰਮ ਹੋਈਆਂ ਫਾਈਲਾਂ’ ਕਾਰਨ ਵਾਪਸ ਨਹੀਂ ਮੋੜਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ 77 ਫਾਈਲਾਂ ਵਿੱਚ 8 ਗੁੰਮ ਹੋਈਆਂ ਫਾਈਲਾਂ ਵੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਟਰੱਸਟ ਵੱਲੋਂ ਅਲਾਟ ਕੀਤੀਆਂ ਜਾਇਦਾਦਾਂ ਦੇ ਸਬੰਧ ਵਿੱਚ ਵੱਖ-ਵੱਖ ਸੇਵਾਵਾਂ ਲਈ ਟਰੱਸਟ ਦੇ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਅਲਾਟੀਆਂ ਵੱਲੋਂ ਕਿਸੇ ਕਿਸਮ ਦੀ ਸ਼ਿਕਾਇਤ ਮਿਲਦੀ ਹੈ ਤਾਂ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਆਸ਼ਿਕਾ ਜੈਨ ਨੇ ਵੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਦਫ਼ਤਰ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਜਾਂਚ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਅਤੇ ਟਰੱਸਟ ਅਧਿਕਾਰੀਆਂ ਨੂੰ ਸਾਰੀਆਂ ਬਰਾਮਦ ਕੀਤੀਆਂ ਫਾਈਲਾਂ ਦੀ ਪੜਤਾਲ ਕਰਨ ਅਤੇ ਇੱਕ ਹਫ਼ਤੇ ਦੇ ਅੰਦਰ ਚੇਅਰਮੈਨ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਕਮੇਟੀ ਵੱਲੋਂ ਮੁਅੱਤਲ ਈਓ ਪਰਮਿੰਦਰ ਸਿੰਘ ਗਿੱਲ ਨੂੰ ਇੱਕ ਹਫ਼ਤੇ ਅੰਦਰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਵੀ ਲਿਖਿਆ ਗਿਆ ਤਾਂ ਜੋ ਚੱਲ ਰਹੀ ਜਾਂਚ ਨੂੰ ਸਮੇਂ ਸਿਰ ਖਤਮ ਕੀਤਾ ਜਾ ਸਕੇ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!