ElectionJalandharPunjab

ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਨੂੰ ਮਤਦਾਨ ਵਾਲੇ ਦਿਨ ਲਈ ਨਿਗਰਾਨ ਪ੍ਰਣਾਲੀ ਬਾਰੇ ਦਿੱਤੀ ਜਾਣਕਾਰੀ*

*ਪ੍ਰਸ਼ਾਸਨ 9 ਹਲਕਿਆਂ 'ਚ 1975 ਪੋਲਿੰਗ ਬੂਥਾਂ 'ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਪੂਰੀ ਤਰ੍ਹਾਂ ਤਿਆਰ---ਘਨਸ਼ਿਆਮ ਥੋਰੀ*

*ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੇ ਵੀ ਸੁਰੱਖਿਆ ਪ੍ਰਬੰਧਾਂ ਬਾਰੇ ਦਿੱਤੀ ਜਾਣਕਾਰੀ*
ਜਲੰਧਰ (ਅਮਰਜੀਤ ਸਿੰਘ ਲਵਲਾ)
ਐਤਵਾਰ ਨੂੰ ਵੋਟਿੰਗ ਨੂੰ ਸੁਚਾਰੂ, ਸੁਤੰਤਰ ‘ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਨੂੰ ਪੋਲ ਡੇਅ ਮੋਨੀਟਰਿੰਗ ਸਿਸਟਮ ਬਾਰੇ ਜਾਣੂ ਕਰਵਾਇਆ।

ਸ਼ੁੱਕਰਵਾਰ ਸ਼ਾਮ ਨੂੰ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਵੱਲੋਂ ਕੀਤੀ ਗਈ ਵੀਡੀਓ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸਐਸਪੀ ਜਲੰਧਰ (ਦਿਹਾਤੀ) ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਨਾਲ ਮਤਦਾਨ ਲਈ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਹਲਕਿਆਂ ਵਿੱਚ ਇੱਕ-ਇੱਕ ਵੂਮੈਨ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ ਅਤੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ‘ਤੇ ਪੀਡਬਲਯੂਡੀ ਵੋਟਰਾਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਵੰਬਰ ਅਤੇ ਦਸੰਬਰ ਦੇ ਮਹੀਨੇ ਵਿੱਚ 66601 ਐਪਿਕ ਵੰਡਣ ਤੋਂ ਇਲਾਵਾ 20307 ਜਨਵਰੀ, 2022 ਮਹੀਨੇ ਦੌਰਾਨ ਵੋਟਰਾਂ ਨੂੰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੰਦਿਆਂ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹਰੇਕ ਹਲਕੇ ਵਿੱਚ 9 ਫਲਾਇੰਗ ਸਕੁਐਡ ਟੀਮਾਂ ਦੇ ਨਾਲ-ਨਾਲ ਹਰੇਕ ਹਲਕੇ ਵਿੱਚ ਆਬਕਾਰੀ ਵਿਭਾਗ ਦੀਆਂ ਦੋ ਟੀਮਾਂ ਅਤੇ ਹਰੇਕ ਹਲਕੇ ਵਿੱਚ 9 ਸਟੈਟਿਕ ਸਰਵੇਲੈਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਅਤੇ ਖਰਚੇ ਸਬੰਧੀ ਉਲੰਘਣਾ ਦੇ ਸਬੰਧ ਵਿੱਚ 255 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 261 ਵਲਨਰੇਬਲ ਲੋਕੇਸ਼ਨਾਂ ਦੇ ਨਾਲ 488 ਪੋਲਿੰਗ ਸਟੇਸ਼ਨ ਨਾਜ਼ੁਕ ਸ਼੍ਰੇਣੀ ਅਧੀਨ ਹਨ।
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਦੇ ਨਾਲ-ਨਾਲ ਸ਼ਨੀਵਾਰ ਨੂੰ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਲਈ ਹੋਣ ਵਾਲੀ ਟਰਾਂਸਪੋਟੇਸ਼ਨ ਯੋਜਨਾ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ 1950 ਚੌਵੀ ਘੰਟੇ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨੋਡਲ ਅਫਸਰਾਂ ਦੀ ਤਾਇਨਾਤੀ ਦੇ ਨਾਲ ਇੱਕ ਕੁਇਕ ਰਿਸਪਾਂਸ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਐਸਐਸਪੀ ਜਲੰਧਰ ਸਤਿੰਦਰ ਸਿੰਘ ਨੇ ਸੀਈਓ ਨੂੰ ਜਾਣੂ ਕਰਵਾਇਆ ਕਿ ਸੀਏਪੀਐਫ ਦੀਆਂ 54 ਕੰਪਨੀਆਂ ਦੀ ਤਾਇਨਾਤੀ ਨਾਲ ਪਹਿਲਾਂ ਹੀ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 19 ਕਮਿਸ਼ਨਰੇਟ ਵਿੱਚ ਅਤੇ 35 ਐਸਐਸਪੀ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਤਾਇਨਾਤ ਹਨ। ਸਾਰੇ ਪੋਲਿੰਗ ਸਟੇਸ਼ਨ ਸੀਸੀਟੀਵੀ ਦੀ ਨਿਗਰਾਨੀ ਹੇਠ ਹਨ ਤਾਂ ਜੋ 20 ਫਰਵਰੀ, 2022 ਨੂੰ ਸ਼ਾਂਤੀਪੂਰਨ ਅਤੇ ਨਿਰਵਿਘਨ ਵੋਟਿੰਗ ਦੇ ਸੰਚਾਲਨ ਨੂੰ ਯਕੀਨੀ ਬਣਾਇਆ ਜਾ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!