JalandharPunjab

ਡੀਸੀਪੀ ਵੱਲੋਂ ਲੋਕਾਂ ਨੂੰ ਜਲੰਧਰ ਸਾਫ-ਸੁਥਰਾ, ਹਰਿਆ-ਭਰਿਆ ‘ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ‘ਗ੍ਰੀਨ ਵਾਰੀਅਰ’ ਬਣਨ ਦਾ ਸੱਦਾ

ਆਕਾਸ਼ ਇੰਸਟੀਚਿਊਟ ਵੱਲੋਂ ਲਾਜਪਤ ਨਗਰ ਪਾਰਕ ‘ਚ ਬੂਟੇ ਲਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ ਨੇ ਅੱਜ ਲੋਕਾਂ ਨੂੰ ‘ਗ੍ਰੀਨ ਵਾਰੀਅਰ’ ਬਣਨ ਦਾ ਸੱਦਾ ਦਿੱਤਾ ਤਾਂ ਜੋ ਜਲੰਧਰ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ‘ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

ਡੀਸੀਪੀ ਨੇ ਆਕਾਸ਼ ਇੰਸਟੀਚਿਊਟ ਵੱਲੋਂ ਲਾਜਪਤ ਨਗਰ ਵਿਖੇ ਅੱਜ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਸ਼ਹਿਰ ਵਿੱਚ ਹਰਿਆਵਲ ਨੂੰ ਹੋਰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਮੁੱਖ ਮੰਗ ਹੈ ਅਤੇ ਇਸ ਮਕਸਦ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਅੰਦਰ ਹਰਿਆਵਲ ਦੇ ਘੇਰੇ ਵਿੱਚ ਵਾਧੇ ਲਈ ਲੋਕਾਂ ਨੂੰ ਬੂਟੇ ਲਾਉਣ ਦੀ ਮੁਹਿੰਮ ਵਿੱਢਣੀ ਚਾਹੀਦੀ ਹੈ, ਜਿਸ ਵਿੱਚ ਹਰ ਖੇਤਰ ਦੇ ਵਸਨੀਕਾਂ ਨੂੰ ਬਣਦਾ ਯੋਗਦਾਨ ਪਾ ਕੇ ਹਰਿਆ-ਭਰਿਆ ‘ਤੇ ਪ੍ਰਦੂਸ਼ਣ ਮੁਕਤ ਜਲੰਧਰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਮੌਜੂਦਾ ਸਿਹਤ ਸੰਕਟ ਦੇ ਸਮੇਂ ਹਰਿਆਵਲ, ਬੂਟਿਆਂ ਅਤੇ ਦਰੱਖਤਾਂ ਦਾ ਆਪਣਾ ਮਹੱਤਵ ਹੈ ਕਿਉਂਕਿ ਇਨ੍ਹਾਂ ਰਾਹੀਂ ਸਿਹਤਮੰਦ ਵਾਤਾਵਰਣ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ।

ਡੀਸੀਪੀ ਨੇ ਕਿਹਾ ਕਿ ਚੰਗੇ ਵਾਤਾਵਰਣ ਨਾਲ ਸਾਫ਼-ਸੁਥਰਾ ਪੌਣ-ਪਾਣੀ ਲੋਕਾਂ ਨੂੰ ਮੁਹੱਈਆ ਹੋ ਸਕਦਾ ਹੈ ਅਤੇ ਇਹ ਕੰਮ ਸਾਰਿਆਂ ਦੇ ਸਾਂਝੇ ਹੰਭਲਿਆਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਲੋਕਾਂ ਨੂੰ ਹਰਿਆਵਲ ਵਿੱਚ ਵਾਧੇ ਦੇ ਯਤਨਾਂ ਦੌਰਾਨ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਡੀਸੀਪੀ ਜਗਮੋਹਨ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪੋ-ਆਪਣੇ ਘਰਾਂ, ਥਾਵਾਂ ਆਦਿ ਵਿਖੇ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ।
ਆਕਾਸ਼ ਇੰਸਟੀਚਿਊਟ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸ਼ਲਾਘਾ ਕਰਦਿਆਂ ਡੀਸੀਪੀ ਨੇ ਕਿਹਾ ਕਿ ਚੰਗੇ ਵਾਤਾਵਰਣ, ਸਾਫ਼-ਸੁਥਰੇ ਚੌਗਿਰਦੇ ਆਦਿ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਕਿਉਂਕਿ ਨੌਜਵਾਨਾਂ ਦੇ ਸਾਥ ਸਦਕਾ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਕਾਮਯਾਬ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬ੍ਰਾਂਚ ਮੈਨੇਜਰ ਵਿਵੇਕ ਭਦੌਰੀਆ ਅਤੇ ਅਕਾਦਮਿਕ ਹੈੱਡ ਰਾਹੁਲ ਤਿਆਗੀ ਤੇ ਹੋਰਨਾਂ ਮੈਂਬਰਾਂ ਨੇ ਡੀਸੀਪੀ ਦਾ ਸਵਾਗਤ ਕੀਤਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!