Punjab

ਡੇਂਗੂ ਦੀ ਰੋਕਥਾਮ ਸਬੰਧੀ ਪੋਸਟਰ ਕੀਤਾ ਜਾਰੀ–ਸਿਵਲ ਸਰਜਨ

ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਡੇਂਗੂ ਤੋਂ ਬਚਾਉਣ ਲਈ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ ਗਲੋਬਲ ਆਜਤੱਕ)
ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਦੇ ਅਧੀਨ ਕੌਮੀ ਡੇਂਗੂ ਦਿਵਸ ਮਨਾਇਆ ਗਿਆ।
ਇਸ ਦੌਰਾਨ ਸਿਵਲ ਸਰਜਨ ਵੱਲੋਂ ਆਈਈਸੀ ਗਤੀਵਿਧੀਆਂ ਤਹਿਤ ਡੇਂਗੂ ਬੁਖਾਰ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਇਸ ਦੇ ਨਾਲ ਡੇਂਗੂ ਬੁਖਾਰ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਡੇਂਗੂ ਬੁਖਾਰ ਤੋਂ ਬਚਾਓ ਲਈ ਇਸ ਬਾਰੇ ਮੁਕੰਮਲ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।
ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਡੇਂਗੂ ਵਾਇਰਲ ਬੁਖਾਰ ਹੈ। ਜੋ ਕਿ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਅਤੇ ਇਸ ਦੇ ਲੱਛਣ ਮੱਛਰ ਦੇ ਕੱਟਣ ਤੋਂ 4 ਤੋਂ 7 ਦਿਨ ਬਾਅਦ ਸਾਹਮਣੇ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦਿਨ ਸਮੇਂ ਕੱਟਦਾ ਹੈ। ਅਤੇ ਇਹ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਘਰਾਂ ਵਿਚ ਕੂਲਰਾਂ, ਗਮਲਿਆਂ, ਅਤੇ ਫਰਿੱਜਾਂ, ਦੀਆਂ ਟਰੇਆਂ, ਅਤੇ ਹੋਰ ਪਾਣੀ ਦੇ ਸੋਮਿਆਂ ਦੀ ਵਰਤੋਂ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਉਣ ਸਬੰਧੀ ਡੇਂਗੂ ਬੁਖਾਰ ਦੇ ਲੱਛਣਾਂ ਸਾਵਧਾਨੀਆਂ ਆਦਿ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ, ਫ੍ਰਈਡੇ, ਵਜੋਂ ਮਨਾਇਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ‘ਤੇ ਚਿਕਨਗੁਨੀਆ ਇਲਾਜ ਯੋਗ ਹਨ, ਇਹ ਏਡੀਜ਼ ਅੈਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ, ਇਸ ਲਈ ਆਪਣੇ ਆਪ ਅਤੇ ਬੱਚਿਆਂ ਨੂੰ ਡੇਂਗੂ ਤੋਂ ਬਚਾਉਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀਆਂ, ‘ਤੇ ਮੱਛਰਾਂ, ਨੂੰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਹੋਣ ਦੀ ਸੂਰਤ ਵਿੱਚ ਮਰੀਜ਼ ਨੂੰ ਘਬਰਾਉਣਾ ਨਹੀਂ ਚਾਹੀਦਾ, ਬਲਕਿ ਜਾਂਚ ਅਤੇ ਇਲਾਜ ਲਈ ਨਜ਼ਦੀਕੀ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦਾ ਟੈਸਟ, ਅਤੇ ਇਲਾਜ, ਮੁਫ਼ਤ ਕੀਤਾ ਜਾਂਦਾ ਹੈ।
ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਦੱਸਿਆ ਕਿ ਤੇਜ਼ ਬੁਖਾਰ, ਹੋਣਾ ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ ਰਹਿਣਾ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਰਹਿਣਾ ਅਤੇ ਮਸੂੜਿਅਾਂ ਤੇ ਨੱਕ ਵਿੱਚ ਦਰਦ ਰਹਿਣਾ ਆਦਿ ਲੱਛਣ ਪਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਤੇ ਪਾਣੀ ਜਾਂ ਹੋਰ ਤਰਲ ਚੀਜਾਂ ਜ਼ਿਆਦਾ ਪੀਓ, ਐਸਪ੍ਰਿਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ‘ਤੇ ਡਾਕਟਰਾਂ ਦੀ ਸਲਾਹ ਨਾਲ ਹੀ ਸਿਰਫ਼ ਪੈਰਾਸਿਟਾਮੋਲ ਦਵਾਈ ਲਵੋ, ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਗੂਗਲ ਪਲੇਅ ਸਟੋਰ ‘ਤੇ ਡੇਂਗੂ ਫ਼੍ਰੀ ਪੰਜਾਬ ਐਪ ਡਾਊਨਲੋਡ ਵੀ ਕੀਤਾ ਜਾ ਸਕਦਾ ਹੈ।
ਇਸ ਮੋਕੇ ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜ਼ਿਲ੍ਹਾ ਸਿਹਤ ਅਫਸਰ ਡਾ. ਅਰੁਣ ਵਰਮਾ, ਜ਼ਿਲ੍ਹਾ ਸਮੂਹ ਸਮੀਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ, ਜ਼ਿਲ੍ਹਾ ਐਪੀਇਮੈਲੋਜਿਸਟ ਡਾ. ਪਰਮਵੀਰ ਸਿੰਘ, ਬੀਸੀਜੀ ਅਫਸਰ ਡਾ. ਜਯੋਤੀ, ਡਾ. ਮਾਨਵ ਬੂਟਾ ਮੰਡੀ, ਅਸਿਸਟੈਂਟ ਮਲੇਰੀਆ ਅਫ਼ਸਰ ਕੁਲਵੰਤ ਸਿੰਘ ਢਾਡੀ, ਅਸਿਸਟੈਂਟ ਮਲੇਰੀਆ ਅਫ਼ਸਰ ਕੁਲਬੀਰ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਜਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਜੀਤ ਸਿੰਘ, ਅਤੇ ਹੋਰ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!