
*ਪੁਲਿਸ ਨੇ ਚੋਰੀ ‘ਤੇ ਲੁੱਟਾ ਖੋਹਾ ਕਰਨ ਵਾਲੇ ਦੋਸੀ ਪਾਸੌ 7 ਚੋਰੀ ਸੁਦਾ ਮੋਟਰਸਾਈਕਲ ਕੀਤੇ ਬਰਾਮਦ*
ਜਲੰਧਰ *ਗਲੋਬਲ ਆਜਤੱਕ*
ਥਾਣਾ ਕਰਤਾਰਪੁਰ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਅਤੇ ਲੁੱਟਾ ਖੋਹਾ ਕਰਨ ਵਾਲੇ 1 ਦੋਸੀ ਪਾਸੌ 7 ਚੋਰੀ ਸੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ। ਸਵਪਨ ਸ਼ਰਮਾ ਆਈਪੀਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਕੰਵਲਪ੍ਰੀਤ ਸਿੰਘ ਚਾਹਲ ਪੀਪੀਐੱਸ ਪੁਲਿਸ ਕਪਤਾਨ, ਤਫਤੀਸ਼ ਅਤੇ ਸੁਖਪਾਲ ਸਿੰਘ ਉੱਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜਿਲ੍ਹਾ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮੁੱਖ ਅਫਸਰ ਇੰਸਪੈਕਟਰ ਰਮਨਦੀਪ ਸਿੰਘ ਦੀ ਪੁਲਿਸ ਪਾਰਟੀ ਵੱਲੋ ਮੋਟਰਸਾਈਕਲ ਚੋਰੀ ਅਤੇ ਲੁੱਟਾ ਖੋਹਾ ਕਰਨ ਵਾਲੇ 1 ਦੋਸੀ ਕੋਲੋਂ 7 ਚੋਰੀ ਸੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੁਖਪਾਲ ਸਿੰਘ ਉੱਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਏਐਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਬੱਸ ਅੱਡਾ ਕਰਤਾਰਪੁਰ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਜਿੰਦਰ ਸਿੰਘ ਉਰਫ ਸੁੱਖੀ ਪੁੱਤਰ ਭੁੱਲਾ ਸਿੰਘ ਵਾਸੀ ਇਬਰਾਹਿਮਵਾਲ ਥਾਣਾ ਬੈਗੋਵਾਲ ਜਿਲਾ ਕਪੂਰਥਲਾ ਜੋ ਮੋਟਰਸਾਈਕਲ ਅਤੇ ਹੋਰ ਵਾਰਦਾਤਾ ਕਰਨ ਦਾ ਆਦਿ ਹੈ ਅਤੇ ਮੋਟਰਸਾਈਕਲ ਬਿਨਾ ਨੰਬਰੀ ਤੇ ਸਵਾਰ ਹੋ ਕੇ ਭੁਲੱਥ ਤੋਂ ਕਰਤਾਰਪੁਰ ਸਾਈਡ ਨੂੰ ਆ ਰਿਹਾ ਹੈ। ਜਿਸ ਤੇ ਮੁੱਕਦਮਾ ਨੰਬਰ 73 ਮਿਤੀ 06.05.2022 ਅ/ਧ 379-ਆਈਪੀਸੀ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਦੇ ਕਬਜਾ ਵਿੱਚ 7 ਚੋਰੀ ਸੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਦੋਸੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।



