JalandharPunjab

ਥਾਣਾ ਗੁਰਾਇਆ ਦੀ ਪੁਲਿਸ ਨੇ 15 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਨੂੰ ਕੀਤਾ ਕਾਬੂ

ਥਾਣਾ ਗੁਰਾਇਆ ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫ਼ਲਤਾ ਹਾਸਿਲ ਕੀਤੀ
ਜਲੰਧਰ ਗਲੋਬਲ ਆਜਤੱਕ ਬਿਊਰੋ  
ਪੁਲਿਸ ਕਮਿਸ਼ਨਰ ਜਲੰਧਰ ਵੱਲੋ ਦਿਸ਼ਾ ਨਿਰਦੇਸ਼ ਤਹਿਤ ਸਵਪਨ ਸ਼ਰਮਾ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ ਇੰਵੈਸਟੀਗੇਸ਼ਨ ਜਲੰਧਰ ਦਿਹਾਤੀ, ਹਰਨੀਲ ਸਿੰਘ, ਪੀਪੀਐਸ ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ, ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ , ਸਬ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ, ਨੇ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ 1 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਫਿਲੋਰ ਜਿਲ੍ਹਾਂ ਜਲੰਧਰ ਦਿਹਾਤੀ ਨੇ ਦੱਸਿਆ ਕਿ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਸਬ ਇੰਸਪੈਕਟਰ ਜਸਵਿੰਦਰ ਪਾਲ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬ੍ਰਾਏ ਗਸ਼ਤ ਬਾ ਤਲਾਸ਼ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਡੱਲੇਵਾਲ, ਜੰਡ, ਨਵਾਂ ਪਿੰਡ ਨਾਇਚਾ, ਲਾਗੜੀਆ ਆਦਿ ਨੂੰ ਜਾ ਰਹੇ ਸੀ।
ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਵਾਂ ਪਿੰਡ ਨਾਇਚਾ ਤੋਂ ਪਿੰਡ ਲਾਂਗੜੀਆ ਨੂੰ ਜਾਂਦੀ ਪੱਕੀ ਲਿੰਕ ਸੜਕ ‘ਤੇ ਪੁੱਜੀ ਤਾਂ ਕੱਚੇ ਰਸਤੇ ਤੋਂ ਇੱਕ ਮੋਨਾ ਨੌਜਵਾਨ ਸੜਕ ਤੇ ਚੜਨ ਲੱਗਾ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਇੱਕ ਵਜਨਦਾਰ ਮੋਮੀ ਲਿਫਾਫਾ ਫੜਿਆ ਹੋਇਆ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਸਬ-ਇੰਸਪੈਕਟਰ ਜਸਵਿੰਦਰ ਪਾਲ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਕੁਲਬੀਰ ਸਿੰਘ, ਉਰਫ ਕੁਲਬੀਰਾ ਪੁੱਤਰ ਮਨਜੀਤ ਸਿੰਘ, ਵਾਸੀ ਪਿੰਡ ਢੰਡੇ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ। ਜਿਸ ਦੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ ਚੋਂ ਹੈਰੋਇਨ ਬ੍ਰਾਮਦ ਹੋਈ ਜਿਸ ਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੇ 15 ਗ੍ਰਾਮ ਹੈਰੋਇਨ ਹੋਈ।
ਜਿਸ ‘ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 73 ਮਿਤੀ 6-6-2022 ਜੁਰਮ 21-ਬੀ-61-85 ਐਨਡੀਪੀਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ। ਦੋਸ਼ੀ ਨੂੰ ਅਦਾਲਤ ਚ ਪੇਸ਼ ਕਰਕੇ ਇਸ ਦਾ ਰਿਮਾਂਡ ਲਿਆ ਜਾਵੇਗਾ, ‘ਤੇ ਦੋਸ਼ੀ ਕੋਲੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀ ਦੇ ਖਿਲਾਫ ਪਹਿਲਾ ਵੀ ਐੱਨਡੀਪੀਐੱਸ ਐਕਟ ਤਹਿਤ ਕਾਫੀ ਮੁਕੱਦਮੇ ਦਰਜ ਹਨ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!