Punjab

ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਚੋਰੀ ਦੇ ਵਾਹਨਾਂ ਸਮੇਤ 2 ਗਿ੍ਰਫਤਾਰ

ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਚੋਰੀ ਦੇ ਵਾਹਨਾਂ ਸਮੇਤ 2 ਗਿ੍ਰਫਤਾਰ
ਜਲੰਧਰ ( ਇੰਦਰਜੀਤ ਸਿੰਘ ਲਵਲਾ )
ਡਵੀਜ਼ਨ ਨੰਬਰ 5 ਦੀ ਪੁਲਸ ਨੇ 120 ਫੁੱਟੀ ਰੋਡ ’ਤੇ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਕਰਨ ਵਾਲੇ ਦੋ ਲੁਟੇਰਿਆਂ ਨੂੰ ਗਿ੍ਰਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ, ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਉਰਫ ਬਾਬੂ ਪੁੱਤਰ ਸੁਭਾਸ਼ ਸਿੰਘ ਵਾਸੀ ਮੋਤੀ ਹਾਰੀ ਸਟੇਟ ਬਿਹਾਰ ਹਾਲ ਵਾਸੀ ਬਸਤੀ ਦਾਨਿਸ਼ਮੰਦਾਂ ‘ਤੇ ਰੋਸ਼ਨ ਕੁਮਾਰ ਪੁੱਤਰ ਰਾਮ ਰਮਨੀਕ ਵਾਸੀ ਰਸੀਲਾ ਨਗਰ ਨੂੰ ਨਾਕਾਬੰਦੀ ਦੌਰਾਨ ਐਕਟਿਵਾ ਤੇ ਮੋਟਰਸਾਈਕਲ ਰੋਕ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਦੋਵੇਂ ਵਾਹਨ ਚੋਰੀ ਕਰਕੇ ਅੱਗੇ ਵੇਚਦੇ ਹਨ। ਏਐਸਆਈ ਅਵਤਾਰ ਸਿੰਘ ਵੱਲੋਂ ਦੋਹਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ, ਇਸ ਦੌਰਾਨ ਤਫਤੀਸ਼ ਕਰਕੇ ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਦੋ ਐਕਟਿਵਾ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ। ਦੋਸ਼ੀਆਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲੀਸ ਵੱਲੋਂ ਦੋਸ਼ੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!