JalandharPunjab

ਥਾਣਾ ਨੂਰਮਹਿਲ ਪੁਲਿਸ ਵਲੋਂ 250 ਨਸ਼ੀਲੀਆ ਗੋਲੀਆ ਸਮੇਤ 1ਕਾਬੂ

*ਥਾਣਾ ਨੂਰਮਹਿਲ ਦੀ ਪੁਲਿਸ ਨੇ  1 ਦੋਸ਼ੀ ਪਾਸੋਂ 250 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ*
ਜਲੰਧਰ *ਗਲੋਬਲ ਆਜਤੱਕ*
ਥਾਣਾ ਨੂਰਮਹਿਲ ਦੀ ਪੁਲਿਸ ਵਲੋਂ 1 ਦੋਸ਼ੀ ਪਾਸੋਂ 250 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਸਵਪਨ ਸ਼ਰਮਾ ਆਈਪੀਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਤੇ ਕੰਵਲਪ੍ਰੀਤ ਸਿੰਘ ਚਾਹਲ ਪੀਪੀਐੱਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਲਖਵਿੰਦਰ ਸਿੰਘ ਮੱਲ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ, ਇਸ  ਤਹਿਤ ਸਬ-ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਟੀਮ ਵਲੋਂ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 250 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ ਮੱਲ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਨੇ ਦੱਸਿਆ ਕਿ ਮਿਤੀ 3-5-2022 ਨੂੰ ਏਐੱਸਆਈ ਕੁਲਵਿੰਦਰ ਸਿੰਘ ਥਾਣਾ ਨੂਰਮਹਿਲ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਦੇ ਸਬੰਧ ਵਿੱਚ ਚੀਮਾ ਚੌਂਕ ਫਿਲੌਰ ਰੋਡ ਨੂਰਮਹਿਲ ਮੌਜੂਦ ਸੀ ਤਾਂ ਪਿੰਡ ਚੀਮਾਂ ਕਲਾਂ ਵਲੋਂ ਆ ਰਹੇ ਦਿਲਬਾਗ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਫਰਵਾਲਾ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆ ਗੋਲੀਆ ਮਾਰਕਾ ਟ੍ਰੈਕਮ- 100 ਅਤੇ 200 ਨਸ਼ੀਲੀਆ ਗੋਲੀਆ ਮਾਰਕਾ ਈਰਾਜ਼ੋਲ 0.5 ਕੁੱਲ 250 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ। ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 40 ਮਿਤੀ 3-05-2022 ਅ/ਧ 22-61-85 ਐੱਨਡੀਪੀਐੱਸ ਐਕਟ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!