
*ਥਾਣਾ ਨੰਬਰ 4 ਦੀ ਪੁਲਿਸ ਨੇ ਚੋਰੀ ਦੇ 11ਵਾਹਨਾਂ ਸਮੇਤ 1 ਕੀਤਾ ਕਾਬੂ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਕਮਿਸ਼ਨਰੇਟ ਪੁਲਿਸ ਵੱਲੋਂ ਦਿੱਤੇ ਹੋਏ ਦਿਸ਼ਾ ਨਿਰਦੇਸ਼ਾਂ ‘ਤੇ ਚਲਦੇ ਹੋਏ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਮੁਖਬਰ ਖਾਸ ਦੀ ਇਤਲਾਹ ਦਿੱਤੀ। ਚੋਰੀ ਦੀ ਐਕਟਿਵਾ ‘ਤੇ ਸ਼ਹਿਰ ਵਿੱਚ ਘੁੰਮ ਰਹੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ਤੇ ਚੋਰੀ ਦੇ 10 ਹੋਰ ਦੋ ਪਹੀਆ ਵਾਹਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਸੀਪੀ ਸੁਖਦੀਪ ਸਿੰਘ ਨੇ ਦੱਸਿਆ ਕਿ ਥਾਣਾ ਨੰਬਰ 4 ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਦੀ ਅਗਵਾਈ ‘ਚ ਏਐੱਸਆਈ ਸੁੱਚਾ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਲਾਲ ਰਤਨ ਸਿਨੇਮਾ ਕੋਲ ਨਾਕਾਬੰਦੀ ਕੀਤੀ ਹੋਈ ਸੀ। ਐਕਟਿਵਾ ‘ਤੇ ਸਵਾਰ ਆ ਰਿਹੇ ਨੌਜਵਾਨ ਨੇ ਪੁਲਿਸ ਨਾਕਾ ਦੇਖਿਆ ‘ਤੇ ਘਬਰਾ ਗਿਆ ਅਤੇ ਪਿੱਛੇ ਮੁੜਨ ਲੱਗਾ ਜਦ ਉਸਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਤਾਂ ਉਹ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਨਾਕਾ ਲੱਗਾ ਹੋਣ ਕਾਰਨ ਮੁਜਰਮ ਕਾਬੂ ਆ ਗਿਆ। ਉਸ ਨੂੰ ਐਕਟਿਵਾ ਦੇ ਕਾਗਜ਼ ਦਿਖਾਉਣ ਲਈ ਕਿਹਾ ਤਾਂ ਉਹ ਟਾਲ ਮਟੋਲ ਕਰਨ ਲੱਗਾ ਜਦੋਂ ਸਖ਼ਤੀ ਨਾਲ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਐਕਟਿਵਾ ਚੋਰੀ ਦੀ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਅਪਣੀ ਪਹਿਚਾਣ ਨਾਮ ਵੀਨਸ ਨਈਅਰ ਉਰਫ ਵਿੱਕੀ ਪੁੱਤਰ ਸਤੀਸ਼ ਨਈਅਰ, ਵਾਸੀ ਰਾਜਾ ਗਾਰਡਨ ਬਸਤੀ ਬਾਵਾ ਖੇਲ ਦੱਸਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੀ ਨਿਸ਼ਾਨਦੇਹੀ ‘ਤੇ 4 ਚੋਰੀਸ਼ੁਦਾ ਐਕਟਿਵਾ ‘ਤੇ 6 ਮੋਟਰਸਾਈਕਲ ਬਰਾਮਦ ਕੀਤੇ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਚੋਰੀ ਦੀਆਂ ਹੋਰ ਵਾਰਦਾਤਾਂ ਦਾ ਵੀ ਪਤਾ ਲਾਇਆ ਜਾਵੇਗਾ।



