JalandharPunjab

ਥਾਣਾ ਨੰ 8 ਦੀ ਪੁਲਿਸ ਨੂੰ ਮਿਲੀ ਸਫ਼ਲਤਾ ਲੁੱਟ-ਖੋਹ ਕਰਨ ਵਾਲਾ ਐਕਟਿਵਾ ‘ਤੇ ਮੋਬਾਇਲ ਸਮੇਤ ਪੁਲਿਸ ਅੜਿੱਕੇ

ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੀ ਐਕਟਿਵਾ ‘ਤੇ ਮੋਬਾਇਲ ਬਰਾਮਦ
ਜਲੰਧਰ (ਅਮਰਜੀਤ ਸਿੰਘ ਲਵਲਾ)
ਥਾਣਾ ਨੰਬਰ 8 ਦੀ ਪੁਲਿਸ ਨੇ ਬੀਤੇ ਦਿਨੀਂ ਸੋਢਲ ਵਿਚ ਹੋਈ ਲੁੱਟ-ਖੋਹ ਦੀ ਵਾਰਦਾਤ ਨੂੰ ਹੱਲ ਕਰਦੇ ਹੋਏ 1 ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੀ ਐਕਟਿਵਾ ‘ਤੇ ਮੋਬਾਇਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੁਰਾਗ ਵਾਸੀ ਸੋਢਲ ਨੇ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਚਿੱਟੇ ਰੰਗ ਦੀ ਐਕਟਿਵਾ ਤੇ ਸਵਾਰ ਇੱਕ ਨੌਜਵਾਨ ਨੇ ਉਸ ਦਾ ਮੋਬਾਇਲ ਖੋਹ ਲਿਆ ਹੈ। ਪੁਲੀਸ ਨੇ ਅਨੁਰਾਗ ਦੇ ਬਿਆਨਾਂ ਅਨੁਸਾਰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਸੋਢਲ ਇਲਾਕੇ ਵਿਚ ਨਾਕਾ ਬੰਦੀ ਕੀਤੀ ਹੋਈ ਸੀ ਕਿ ਚਿੱਟੇ ਰੰਗ ਦੀ ਐਕਟਿਵਾ ਤੇ ਆਉਂਦੇ ਹੋਏ ਇਕ ਨੌਜਵਾਨ ਨੂੰ ਜਦ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਕੋਲੋਂ ਐਕਟਿਵਾ ਦੇ ਕਾਗਜ਼ਾਤ ਮੰਗੇ ਤਾਂ ਉਹ ਟਾਲ ਮਟੋਲ ਕਰਨ ਲੱਗ ਪਿਆ ਜਦੋਂ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਇਹ ਐਕਟਿਵਾ ਉਸ ਨੇ ਬੀਤੇ ਦਿਨੀਂ ਰਾਮਾ ਮੰਡੀ ਇਲਾਕੇ ਚੋਂ ਚੋਰੀ ਕੀਤੀ ਹੈ, ਜਦ ਪੁਲਿਸ ਨੇ ਉਸਦੀ ਤਲਾਸ਼ੀ ਲਈ ਤਾਂ ਇਕ ਮੋਬਾਇਲ ਬਰਾਮਦ ਹੋਇਆ ਮੁਲਜ਼ਮ ਨੇ ਮੰਨਿਆ ਕਿ ਇਹ ਮੋਬਾਇਲ ਉਸ ਨੇ ਬੀਤੇ ਦਿਨੀਂ ਫੋਡਰ ਵਿਚੋਂ ਖੋਹਿਆ ਹੈ ਇਸ ‘ਤੇ ਪੁਲਿਸ ਨੇ ਉਕਤ ਨੌਜਵਾਨ ਆਕਾਸ਼ ਉਰਫ ਰਵੀ ਵਾਸੀ ਜੈਮਲ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ ਜਿੱਥੇ ਮਾਣਯੋਗ ਅਦਾਲਤ ਨੇ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿੱਛ ਦੇ ਬਾਅਦ ਸਨੈਚਿੰਗ ਦੇ ਹੋਰ ਵੀ ਮਾਮਲੇ ਹੱਲ ਹੋਣ ਦੀ ਉਮੀਦ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!