
*ਦਿਹਾਤੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋ ਇੱਕ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ਸਵਪਨ ਸ਼ਰਮਾਂ ਆਈਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕੰਵਲਪ੍ਰੀਤ ਸਿੰਘ ਚਾਹਲ, ਪੀਪੀਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਹਰਨੀਲ ਕੁਮਾਰ ਪੀਪੀਐਸ ਉਪ-ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਮਾੜੇ ਅਨਸਰਾ ਦੇ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਇੰਸਪੈਕਟਰ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਨੇ ਨਸ਼ਾ ਤਸਕਰ ਪਾਸੋ 10 ਗ੍ਰਾਮ ਹੈਰੋਇਨ ਸਮੇਤ ਸਵਿਫਟ ਕਾਰ ਰੰਗ ਚਿੱਟਾ ਨੰਬਰ ਪੀਬੀ- 78-2667 ਕੀਤਾ ਕਾਬੂ। ਇਸ ਸਬੰਧੀ ਪ੍ਰੈਸ ਜਾਣਕਾਰੀ ਦਿੰਦੇ ਸਵਪਨ ਸ਼ਰਮਾਂ ਆਈਪੀਐਸ, ਨੇ ਦੱਸਿਆ ਕਿ ਏਐਸਆਈ ਗੁਰਦੇਵ ਲਾਲ ਸਮੇਤ ਪੁਲਿਸ ਪਾਰਟੀ ਚੋਂਕੀ ਲਸਾੜਾ ਤੋਂ ਸੇਲਕੀਆਣਾ ਤੋਂ ਹੁੰਦੇ ਹੋਏ ਪੱਕੀ ਸੜਕੇ ਬੰਨ ਦਰਿਆ ਨੂੰ ਜਾ ਰਹੇ ਸੀ ਤਾਂ ਇੱਕ ਸਵਿਫਟ ਕਾਰ ਰੰਗ ਚਿੱਟਾ ਜਿਸ ਨੂੰ ਮੋਨਾ ਵਿਅਕਤੀ ਚਲਾ ਰਿਹਾ ਸੀ ਨੂੰ ਕਾਬੂ ਕੀਤਾ ਅਤੇ ਉਸ ਨੇ ਆਪਣਾ ਨਾਮ ਵਿਨੋਦ ਕੁਮਾਰ ਉਰਫ ਸੋਨੂੰ ਪੁੱਤਰ ਸਰਵਣ ਕੁਮਾਰ ਵਾਸੀ ਮੁਹੱਲਾ ਸੰਤੋਖਪੁਰਾ, ਫਿਲੌਰ ਹਾਲ ਵਾਸੀ ਜੰਡਿਆਲਾ ਥਾਣਾ ਸਦਰ ਬੰਗਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਿਸ ਦੀ ਤਲਾਸ਼ੀ ਲੈਣ ਤੇ ਵਿਨੋਦ ਕੁਮਾਰ ਦੇ ਪਜਾਮੇ ਦੀ ਸਾਈਡ ਵਾਲੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫੇ ਵਿੱਚ ਪਲੇਟੀ ਹੈਰੋਇਨ ਬ੍ਰਾਮਦ ਹੋਈ। ਜਿਸ ਦਾ ਵਜਨ ਕਰਨ ਤੇ ਕੁੱਲ 10 ਗ੍ਰਾਮ ਹੈਰੋਇਨ ਹੋਈ। ਜਿਸ ਤੇ ਵਿਨੋਦ ਕੁਮਾਰ ਉਕਤ ਦੇ ਖਿਲਾਫ ਮੁਕੱਦਮਾ ਨੰਬਰ 68- ਅ/ਧ 21-ਬੀ -61-85 ਐਨਡੀਪੀਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ। ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਜਰਿਮ ਨੂੰ ਅਦਾਲਤ ‘ਚ ਪੇਸ਼ ਕਰਕੇ ਇਸ ਦਾ ਰਿਮਾਂਡ ਲਿਆ ਜਾਵੇਗਾ, ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।



