JalandharPunjab

ਥਾਣਾ ਲੋਹੀਆ ਦੀ ਪੁਲਿਸ ਨੇ 1 ਨਸ਼ਾ ਤਸਕਰ ਨੂੰ ਕੀਤਾ ਕਾਬੂ 120 ਲੀਟਰ ਲਾਹਣ ਬਰਾਮਦ

ਪੁਲਿਸ ਨੇ ਨਸ਼ਾ ਤਸਕਰ ਕੋਲੋਂ 120 ਲੀਟਰ ਲਾਹਣ ਬਰਾਮਦ
ਜਲੰਧਰ (ਅਮਰਜੀਤ ਸਿੰਘ ਲਵਲਾ)
ਥਾਣਾ ਲੋਹੀਆ ਦੀ ਪੁਲਿਸ ਵੱਲੋ 1 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪੱਸੋ 120 ਲੀਟਰ ਲਾਹਣ ਬਰਾਮਦ ਕਰਨ ਵਿੱਚ ਮਿਲੀ ਕਾਮਯਾਬੀ। ਨਵੀਨ ਸਿੰਗਲਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਮਨਪ੍ਰੀਤ ਸਿੰਘ ਢਿੱਲੋ ਪੀਪੀਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਮਸ਼ੇਰ ਸਿੰਘ ਉਪ- ਪੁਲਿਸ ਕਪਤਾਨ, ਸਬ- ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਦੇ ਏਐਸਆਈ ਬਲਵਿੰਦਰ ਸਿੰਘ ਨੇ ਸਮੇਤ ਕਰਚਾਰੀਆ ਦੇ ਮੁੱਖਬਰ ਖਾਸ ਵੱਲੋਂ ਦੱਸੀ ਜਗਾ ‘ਤੇ ਮਕਾਨ ਕੁਲਵਿੰਦਰ ਸਿੰਘ ਉਰਫ ਕਿੰਦਰ ਉਮਰ ਕੀਬ 33 ਸਾਲ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਿਆਣੀ ਥਾਣਾ ਲੋਹੀਆ ਦੇ ਘਰ ਰੇਡ ਕੀਤਾ। ਜਿਥੇ ਦੋਸ਼ੀ ਉਕਤ ਦੇ ਘਰ ਪਸ਼ੂਆਂ ਵਾਲੇ ਕਮਰੇ ਵਿੱਚੋ 2 ਡਰੰਮ ਪਲਾਸਟਿਕ ਵਜਨੀ 60–60 ਲੀਟਰ ਕੁੱਲ 120 ਲੀਟਰ ਲਾਹਣ ਬਰਾਮਦ ਕੀਤੀ ਅਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 104 ਮਿਤੀ 08.09.2021 ਜੁਰਮ 61-1-14 ਐਕਸਾਈਜ ਐਕਟ ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਥਾਣਾ ਮੁਖੀ ਲੋਹੀਆਂ ਇੰਚਾਰਜ ਨੇ ਦੱਸਿਆ ਕਿ ਮੁਜਰਿਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!