JalandharPunjab

ਥਾਣਾ 3 ਦੀ ਪੁਲਿਸ ਨੇ ਚੋਰੀ ਦੀ ਐਕਟਿਵਾ ‘ਤੇ ਘੁੰਮ ਰਹੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਐਕਟਿਵਾ ‘ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਵਿਅਕਤੀ ਗ੍ਰਿਫ਼ਤਾਰ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਲਵਲਾ)
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਮੁੱਖ ਅਫਸਰ ਐਸਆਈ ਮੁਕੇਸ਼ ਕੁਮਾਰ ਦੀ ਦੇਖਰੇਖ ਹੇਠ 2 ਵਿਅਕਤੀਆਂ ਨੂੰ ਚੋਰੀ ਦੀ ਐਕਟਿਵਾ ਸਣੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਰਾਜ ਉਰਫ ਨਾਗਰਾਜ ਪੁੱਤਰ ਅਮਰੀਕਾ ਪ੍ਰਸ਼ਾਦ ਵਾਸੀ ਪਿੰਡ ਅਲੀਪੁਰ ਜਲੰਧਰ ਅਤੇ ਸ਼ਿਵਮ ਪੁੱਤਰ ਰਜਿੰਦਰ ਕੁਮਾਰ ਵਾਸੀ ਨਿਉ ਗਾਂਧੀ ਫਲੈਟ ਨੇੜੇ ਬਸ਼ੀਰਪੁਰਾ ਜਲੰਧਰ ਦੇ ਤੌਰ ਤੇ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮਿਤੀ 29-06-2021 ਨੂੰ ਏਐਸਆਈ ਰਾਮ ਸਿੰਘ ਸਮੇਤ ਪੁਲਿਸ ਪਾਰਟੀ ਦਮੋਰੀਆ ਪੁੱਲ ਮੋਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਉਕਤ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਐਕਟਿਵਾ ‘ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਸਨ। ਜਿਸਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਐਕਟਿਵਾ ਸਣੇ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਮੀਦ ਹੈ ਕਿ ਚੋਰੀ ਦੀਆਂ ਹੋਰ ਵੀ ਕਈ ਵਾਰਦਾਤਾਂ ਦੇ ਮਾਮਲੇ ਹੱਲ ਹੋਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!