
ਦਿਵਿਆਂਗ ਲਾਭਪਾਤਰੀਆਂ ਦੇ ਘਰ ਵਿੱਚ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ–ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ
ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗ ਦੀ ਸੇਵਾ ਕਰਨਾ ਪ੍ਰਸ਼ਾਸਨ ਦਾ ਫਰਜ਼
ਅਜਿਹੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਲਈ ਲੋਕ ਹੈਲਪ ਲਾਈਨ ਨੰਬਰ 0181-2224417 ‘ਤੇ ਕਰਨ ਸਕਦੇ ਹਨ ਫੋਨ
ਜਲੰਧਰ (ਅਮਰਜੀਤ ਸਿੰਘ ਲਵਲਾ)
ਦਿਵਿਆਂਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਸਿਹਤ ਟੀਮਾਂ ਦੇ ਘਰ-ਘਰ ਜਾਣ ਦੇ ਨਾਲ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਜ਼ੋਰਾ -ਸ਼ੋਰਾਂ ਨਾਲ ਸ਼ੁਰੂ ਹੋ ਗਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਿਹਤ ਸੰਕਟ ਦੇ ਦੌਰ ਉਨ੍ਹਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਐਸਡੀਐਮਜ਼ ਵੱਲੋਂ ਨਿੱਜੀ ਤੌਰ ‘ਤੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰੇਕ ਇਕ ਲਾਭਪਾਤਰੀ ਨੂੰ ਉਨ੍ਹਾਂ ਦੇ ਘਰ ਵਿੱਚ ਕੋਵਿਡ-19 ਵੈਕਸੀਨ ਦੀ ਖੁਰਾਕ ਪ੍ਰਦਾਨ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਅਜਿਹੇ ਲਾਭਪਾਤਰੀ ਕੰਟਰੋਲ ਰੂਮ ਨੰਬਰ 0181-2224417 ‘ਤੇ ਫੋਨ ਕਰ ਕੇ ਆਪਣੇ ਘਰ ਵਿੱਚ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਟੀਕਾਕਰਨ ਮੁਹਿੰਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਕਵਰ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਡਿਪਟੀ ਕਮਿਸ਼ਨਰ ਨੇ ਐਸਡੀਐਮਜ਼ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਦਿਵਿਆਂਗ ਵਿਅਕਤੀ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ ਨੇ ਅੱਗੇ ਦੱਸਦਿਆਂ ਕਿ ਹੁਣ ਤੱਕ 49 ਅਜਿਹੇ ਯੋਗ ਲਾਭਪਾਤਰੀਆਂ ਵੱਲੋਂ ਹੈਲਪਲਾਈਨ ਨੰਬਰ ਰਾਹੀਂ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਗਈ ਹੈ ‘ਤੇ ਇਨ੍ਹਾਂ ਦੇ ਘਰ ਵਿਖੇ ਟੀਕਾਕਰਨ ਲਈ ਇਕ ਵਿਸ਼ੇਸ਼ ਟੀਮ ਨੂੰ ਤਾਇਨਾਤ ਕੀਤਾ ਗਿਆ।
ਐਸਡੀਐਮ ਨਕੋਦਰ ਪੂਨਮ ਸਿੰਘ ਨੇ ਦੱਸਿਆ ਕਿ ਪੀਡਬਲਯੂਡੀ ਪੈਨਸ਼ਨਰਾਂ ਦੇ ਅੰਕੜੇ ਅਨੁਸਾਰ ਕੁੱਲ 666 ਦਿਵਿਆਂਗ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ ‘ਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਘਰ ਵਿੱਚ ਹੀ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ।
ਐਸਡੀਐਮ ਡਾ. ਵਿਨੀਤ ਬਜਾਜ ਨੇ ਦੱਸਿਆ ਕਿ ਵਿਭਾਗ ਵੱਲੋਂ ਫਿਲੌਰ ਸਬ ਡਵੀਜ਼ਨ ਵਿਚ 1282 ਦਿਵਿਆਂਗ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ਕੋਵਿਡ-19 ਦੀ ਖੁਰਾਕ ਮੁਹੱਈਆ ਕਰਵਾਉਣ ਲਈ ਉਨ੍ਹਾਂ ਤੱਕ ਪਹੁੰਚ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਕੁੱਝ ਹੀ ਹਫਤਿਆਂ ਵਿੱਚ ਟੀਕਾਕਰਨ ਕਰ ਦਿੱਤਾ ਜਾਵੇਗਾ।



