JalandharPunjab

ਦਿਵਿਆਂਗ ਵਿਅਕਤੀਆਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ

250 ਵਿਅਕਤੀਆਂ ਨੇ ਲਿਆ ਲਾਭ, ਅਨੀਮੀਆਂ ਸਬੰਧੀ ਵੀ ਦਿੱਤੀ ਜਾਣਕਾਰੀ

ਜਲੰਧਰ (ਅਮਰਜੀਤ ਸਿੰਘ ਲਵਲਾ)

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਲੰਧਰ ਗੁਰਮਿੰਦਰ ਸਿੰਘ ਦੀ ਅਗਵਾਈ ਵਿੱਚ ਕੌਂਸਲਰ ਸ਼੍ਰੀਮਤੀ ਡੋਲੀ ਸੈਣੀ ਦੇ ਸਹਿਯੋਗ ਨਾਲ ਮਹਾਰਜਾ ਰਣਜੀਤ ਸਿੰਘ ਪਾਰਕ ਰਣਜੀਤ ਨਗਰ, ਜਲੰਧਰ ਵਿਖੇ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦਿੰਦੇ ਹੋਏ ਲਗਭਗ 250 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਕੈਂਪ ਦੌਰਾਨ ਆਏ ਵਿਅਕਤੀਆਂ ਲਈ ਪਾਣੀ ਅਤੇ ਰਿਫਰੈਸ਼ਮੈਂਟ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ।
ਇਸ ਦੌਰਾਨ ਕੈਂਪ ਵਿੱਚ ਪੁੱਜੇ ਲੋਕਾਂ ਨੂੰ ਅਨੀਮੀਆਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਰਣਜੀਤ ਸਿੰਘ ਰੰਧਾਵਾ, ਸੁਪਰਵਾਈਜ਼ਰ ਸ਼੍ਰੀਮਤੀ ਜਸਵਿੰਦਰ ਕੌਰ, ਆਂਗਣਵਾੜੀ ਵਰਕਰ ਸ਼੍ਰੀਮਤੀ ਬਲਵੀਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਯੋਗ ਲਾਭਾਪਤਰੀ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਸੰਭਾਵੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!