JalandharPunjab

ਦਿਹਾਤ ਪੁਲਿਸ ਦੀ ਮੁਸਤੈਦੀ ਕਾਰਨ ਹੈਰੋਇਨ ਦੀ ਸਪਲਾਈ ਦੇਣ ਜਾਂਦੇ 2 ਤਸਕਰ ਕਾਬੂ

ਸੀਆਈਏ ਸਟਾਫ ਦਿਹਾਤ ਦੀ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫਤਾਰ

ਜਲੰਧਰ (ਅਮਰਜੀਤ ਸਿੰਘ ਲਵਲਾ)
ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ, ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅੰਸਰਾ ਨੂੰ ਫੜਨ ਸਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ
ਐੱਸਐੱਸਪੀ ਦਿਹਾਤੀ ਨਵੀਨ ਸਿੰਗਲਾ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ, ਸੁਖਜੀਤ ਸਿੰਘ, ਉਰਫ ਮੋਗਲੀ ਉਰਫ ਡੈਨੀ ਵਾਸੀ ਸਲੇਮਪੁਰ ਟਾਬਰੀ ਲੁਧਿਆਣਾ ‘ਤੇ ਤੀਰਥ ਰਾਮ, ਉਰਫ ਜਯੋਤੀ ਵਾਸੀ ਪਿੰਡ ਮਾਓ ਸਾਹਿਬ ਬਿਲਗਾ ਵਿਖੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।
ਸੀਆਈਏ ਸਟਾਫ ਦਿਹਾਤ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ ‘ਤੇ ਕਰਤਾਰਪੁਰ ਲਾਗੇ ਕੀਤੀ ਗਈ ਨਾਕੇਬੰਦੀ ਦੌਰਾਨ ਉਸ ਵੇਲੇ 2 ਨੌਜਵਾਨਾਂ ਨੂੰ ਕਾਬੂ ਕਰ ਲਏ ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਮੋਟਰਸਾਈਕਲ ਨੰਬਰ ਪੀਬੀ-08-ਡੀਐਲ-8759 ‘ਤੇ ਆ ਰਹੇ ਸਨ, ਜਿਸ ‘ਤੇ ਏਐਸਆਈ ਸੁਰਜੀਤ ਰਾਮ ਨੇ ਪੁਲਿਸ ਪਾਰਟੀ ਸਮੇਤ ਕਰਤਾਰਪੁਰ ਸਿਨੇਮਾ ਮੋੜ ‘ਤੇ ਨਾਕਾਬੰਦੀ ਕਰ ਦਿੱਤੀ ਜਿਵੇਂ ਹੀ ਪੀਬੀ-08-ਡੀਐਲ-8759 ਨੰਬਰ ਦੇ ਮੋਟਰਸਾਈਕਲ ‘ਤੇ ਆ ਰਹੇ 2 ਨੌਜਵਾਨਾਂ ਨੂੰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਇਕਦਮ ਘਬਰਾ ਗਏ ‘ਤੇ ਪਿੱਛੇ ਮੁੜਨ ਲੱਗੇ, ਪਰ ਮੁਸਤੈਦ ਖੜ੍ਹੀ ਪੁਲਿਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ ਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ‘ਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐੱਸਐੱਸਪੀ ਨਵੀਨ ਸਿੰਗਲਾ ਨੇ ਦੱਸਿਆ ਕਿ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕੀ ਅਦਾਲਤ ਦੇ ਹੁਕਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!