Punjab

ਨਗਰ ਨਿਗਮ ਦੇ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਲਵਿੰਦਰ ਸਿੰਘ ਲੱਕੀ ਵੱਲੋਂ ਨਗਰ ਨਿਗਮ ਦੇ ਅਫ਼ਸਰਾਂ ਖਿਲਾਫ ਕੋਟ ਕੇਸ ਦਾਇਰ

ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ 11 ਮਈ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ
ਜਲੰਧਰ (ਅਮਰਜੀਤ ਸਿੰਘ ਲਵਲਾ)
ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਲਵਿੰਦਰ ਸਿੰਘ ਲੱਕੀ ਵੱਲੋਂ ਨਗਰ ਨਿਗਮ ਅਤੇ ਅਫ਼ਸਰਾਂ ਖਿਲਾਫ ਅਦਾਲਤੀ ਕੇਸ ਦਾਇਰ ਕਰ ਦਿੱਤਾ ਗਿਆ ਹੈ। ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮਲਵਿੰਦਰ ਸਿੰਘ ਲੱਕੀ ਨੇ ਦੱਸਿਆ।

ਮਿਊਂਸਪਲ ਕਾਰਪੋਰੇਸ਼ਨ ਜਲੰਧਰ ਵੱਲੋਂ ਉਨ੍ਹਾਂ ਦੀ ਪ੍ਰਾਪਰਟੀ ਬਦਰੀ ਦਾਸ ਕਲੋਨੀ ਦੇ ਸੀਐਲਯੂ ਕੇਸ ਦੀ ਫਾਈਲ ਜੂਨ 2020 ਤੋਂ ਨਾਜਾਇਜ਼ ਢੰਗ ਨਾਲ ਦਬਾ ਕੇ ‘ਤੇ ਬਿਨਾਂ ਕੋਈ ਕਾਰਵਾਈ ਕੀਤੇ, ਮਾਨਸਿਕ ‘ਤੇ ਵਪਾਰਕ ਤੌਰ ‘ਤੇ ਪਰੇਸ਼ਾਨ ਕੀਤਾ ਗਿਆ। ਮਾਨਸਿਕ ‘ਤੇ ਵਪਾਰਕ ਨੁਕਸਾਨ ਬਾਰੇ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਗਿਆ ਹੈ। ਜਿਸਦਾ ਅਨੁਮਾਨ ਮਲਵਿੰਦਰ ਸਿੰਘ ਲੱਕੀ ਵਗੈਰਾ ਬਨਾਮ ਮਿਉਂਸਪਲ ਕਾਰਪੋਰੇਸ਼ਨ ਜਲੰਧਰ ਜੋ ਅਮਿਤ ਕੁਮਾਰ ਗਰਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਦੀ ਅਦਾਲਤ ਜਲੰਧਰ ਵੱਲੋਂ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਕੇ 11 ਮਈ ਨੂੰ ਅਦਾਲਤ ਵਿਚ ਪੇਸ਼ ਹੋਣ ਬਾਰੇ ਹੁਕਮ ਦਿੱਤਾ ਗਿਆ ਹੈ।
ਮਲਵਿੰਦਰ ਸਿੰਘ ਲੱਕੀ ਨੇ ਦੱਸਿਆ ਕੀ ਜੇਕਰ ਹੁਣ ਮਿਊਂਸਪਲ ਕਾਰਪੋਰੇਸ਼ਨ ਜਲੰਧਰ ‘ਤੇ ਇਸਦੇ ਅਫ਼ਸਰਾਂ ਵੱਲੋਂ ਜੋ ਪਿਛਲੇ ਸਮੇਂ ਤੋਂ ਲਗਾਤਾਰ ਧਮਕੀਆਂ ਦੇ ਕੇ ਕਿਹਾ ਗਿਆ, ਕੀ ਉਸ ਦੀ ਬਿਲਡਿੰਗ ਨੂੰ ਢਾਹ ਦਿੱਤਾ ਜਾਵੇਗਾ। ਮਲਵਿੰਦਰ ਸਿੰਘ ਲੱਕੀ ਨੇ ਦੱਸਿਆ, ਜੇਕਰ ਹੁਣ ਮਿਉਂਸਪਲ ਕਾਰਪੋਰੇਸ਼ਨ ਜਾਂ ਇਸ ਦੇ ਅਧਿਕਾਰੀ ਵੱਲੋਂ ਪ੍ਰਾਪਰਟੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਕੀਤਾ ਜਾਂਦਾ ਹੈ। ਤਾਂ ਉਹ ਕਾਨੂੰਨੀ ਤੌਰ ਤੇ ਮਿਊਂਸਪਲ ਕਾਰਪੋਰੇਸ਼ਨ ‘ਤੇ ਅਫ਼ਸਰਾਂ ਕੋਲੋਂ ਮੁਆਵਜ਼ਾ ਲੈਣ ਦੇ ਹੱਕਦਾਰ ਹੋਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!