
ਪ੍ਰਦੇਸ਼ ਕਾਂਗਰਸ ਦੇ 4 ਵਰਕਿੰਗ ਪ੍ਰਧਾਨ ਵੀ ਲਗਾਏ
ਦਿੱਲੀ/ਪੰਜਾਬ (ਗਲੋਬਲ ਆਜਤੱਕ ਬਿਊਰੋ)
ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੰਤ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੰਧੂ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਦੇਸ਼ ਕਾਂਗਰਸ ਦੇ 4 ਵਰਕਿੰਗ ਪ੍ਰਧਾਨ ਵੀ ਲਗਾਏ ਗਏ ਹਨ। ਇਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ‘ਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।
ਇਸ ਦੇ ਨਾਲ ਹੀ ਕੁਲਜੀਤ ਸਿੰਘ ਨਾਗਰਾ ਨੂੰ ਆਲ ਇੰਡੀਆ ਕਾਂਗਰਸ ਦੀ ਜ਼ਿੰਮੇਵਾਰੀ ਅਤੇ ਸਿੱਕਿਮ, ਨਾਗਾਲੈਂਡ ‘ਤੇ ਤ੍ਰਿਪੁਰਾ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ।
ਕੇਸੀ ਵੇਨੂੰਗੋਪਾਲ, ਜਨਰਲ ਸਕੱਤਰ ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਜਾਰੀ ਪੱਤਰ ਵਿੱਚ ਲਾਂਭੇ ਕੀਤੇ ਜਾ ਰਹੇ ਪ੍ਰਧਾਨ ਸੁਨੀਲ ਜਾਖ਼ੜ ਦੇ ਕੰਮ ਦੀ ਪ੍ਰਸੰਸਾ ਕੀਤੀ ਗਈ ਹੈ।



