Punjab

ਨਵੀਂ ਅਨਾਜ ਮੰਡੀ ਜਲੰਧਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ–ਵਿਧਾਇਕ ਬਾਵਾ ਹੈਨਰੀ

ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਵੱਲੋਂ ਐਤਵਾਰ ਨੂੰ ਨਵੀਂ ਅਨਾਜ ਮੰਡੀ, ਜਲੰਧਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਲਿਆਂਦੀ ਗਈ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ, ਅਦਾਇਗੀ ‘ਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵਿਧਾਇਕ ਨੇ ਮੰਡੀਆਂ ਵਿੱਚ ਨਿਰਵਿਘਨ ‘ਤੇ ਸੁਚਾਰੂ ਢੰਗ ਨਾਲ ਖਰੀਦ ਕਰਵਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਖਰੀਦ ਲਈ ਮਿਆਰੀ ਪ੍ਰਬੰਧ ਕੀਤੇ ਹਨ, ਵਿਸ਼ੇਸ਼ ਤੌਰ ‘ਤੇ ਕੋਵਿਡ 19 ਸਬੰਧੀ ਢੁੱਕਵੇਂ ਵਿਵਹਾਰ ਦੇ ਨਜ਼ਰੀਏ ਤੋਂ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੈਨੀਟਾਈਜ਼ਰ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਖਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਤਾਂ ਜੋ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਬਾਵਾ ਹੈਨਰੀ ਨੇ ਕਿਹਾ ਕਿ ਫ਼ਸਲ ਦੀ ਖਰੀਦ ‘ਤੇ ਚੁਕਾਈ ਸੁਚਾਰੂ ਢੰਗ ਨਾਲ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਕਿ ਫ਼ਸਲ ਦੀ ਨਿਰਵਿਘਨ ਖਰੀਦ ਲਈ ਮੰਡੀਆਂ ਵਿਚ 30–30 ਫੁੱਟ ਦੇ ਖਾਨੇ ਬਣਾਏ ਗਏ ਹਨ, ਜਿਨ੍ਹਾਂ ਵਿਚ ਕਿਸਾਨ ਆਪਣੀ ਫ਼ਸਲ ਨੂੰ ਉਤਾਰਨਗੇ ਤਾਂ ਜੋ ਸਮਾਜਿਕ ਦੂਰੀ ਨੂੰ ਕਾਇਮ ਰੱਖਿਆ ਜਾ ਸਕੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!