ActionJalandharPunjab

ਨਵੇਂ ਸਾਲ ਦੇ ਜਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ—ਪੁਲਿਸ ਕਮਿਸ਼ਨਰ

ਪੁਲਿਸ ਕਮਿਸ਼ਨਰ ਨੇ ਨਵੇਂ ਸਾਲ ਦੇ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਸ਼ਾਂਤੀਪੂਰਵਕ, ਉਤਸ਼ਾਹ ‘ਤੇ ਬਿਨਾਂ ਕਿਸੇ ਡਰ ਤੋਂ ਕਰ ਸਕਣ।
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਜਿਨ੍ਹਾਂ ਵੱਲੋਂ ਅੱਜ ਪੁਲਿਸ ਲਾਈਨਜ਼ ਵਿਖੇ ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕਰ ਸਕਣ। ਨੌਨਿਹਾਲ ਸਿੰਘ ਨੇ ਦੱਸਿਆ ਕਿ ਅਧਿਕਾਰੀ, ਕਰਮਚਾਰੀਆਂ ਨੂੰ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਇੱਕੋ-ਇੱਕ ਉਦੇਸ਼ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਤੇ ਕੁਸ਼ਲ ਬਣਾਉਣਾ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦਾ ਮੁੱਖ ਫੋਕਸ ਅਪਰਾਧ ਦੀ ਰੋਕਥਾਮ ਅਤੇ ਵਸਨੀਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਸ਼ਨਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜੁਰਮ ਦੀ ਰੋਕਥਾਮ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਨੌਨਿਹਾਲ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ 24 ਘੰਟੇ ਤਤਪਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਪੰਜਾਬ ਪੁਲਿਸ ਦੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖੇਗੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਨੌਨਿਹਾਲ ਸਿੰਘ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਲਈ ਪੁਲਿਸ ਦੀਆਂ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਵਿਅਕਤੀਗਤ ਤੌਰ ‘ਤੇ ਨਜ਼ਰ ਰੱਖੀ ਜਾਵੇਗੀ। ਨੌਨਿਹਾਲ ਸਿੰਘ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਅਤੇ ਕਾਨੂੰਨ ਵਿਵਸਥਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਨਵੇਂ ਸਾਲ ਦਾ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਸਵਾਗਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਮਲਿਕ ਅਤੇ ਕੇਤਨ ਪਾਰੇਖ, ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ, ਗੁਰਮੀਤ ਸਿੰਘ ਅਤੇ ਜੇਐਸ ਤੇਜਾ ਅਤੇ ਹੋਰ ਮੌਜੂਦ ਸਨ।
*ਨੌਂ ਸੰਵੇਦਨਸ਼ੀਲ ਇਲਾਕਿਆਂ ‘ਚ ਲੱਗਣਗੇ ਸਪੈਸ਼ਲ ਲਾਕੇ*
ਪੁਲਿਸ ਨੇ ਮਾਡਲ ਟਾਊਨ ਸਮੇਤ ਨੌਂ ਸੰਵੇਦਨਸ਼ੀਲ ਇਲਾਕੇ ਚੁਣੇ ਹਨ, ਜਿਥੇ ਜ਼ਿਆਦਾ ਭੀੜ ਹੋਵੇਗੀ। ਉਥੇ ਪੁਲਿਸ ਨੇ ਸਪੈਸ਼ਲ ਨਾਕੇ ਲਗਾਏ ਹਨ ਤਾਂ ਜੋ ਨਵੇਂ ਸਾਲ ਮੌਕੇ ਮਾਹੌਲ ਖ਼ਰਾਬ ਨਾ ਹੋ ਸਕੇ। ਇਨ੍ਹਾਂ ਸਾਰੇ ਇਲਾਕਿਆਂ ‘ਚ ਇੱਕ ਏਸੀਪੀ ‘ਤੇ ਥਾਣਾ ਮੁਖੀ ਖੁਦ ਮੌਜੂਦ ਰਹਿਣਗੇ। ਮਾਡਲ ਟਾਊਨ ਦੇ ਨਾਲ ਨਾਲ ਜਿਮਖਾਨਾ ਰੋਡ, ਨਾਮਦੇਵ ਚੌਕ, ਕੈਂਟ ਰੋੜ, ਆਦਰਸ਼ ਨਗਰ, ਮਿਸ਼ਨ ਚੌਕ, ਏਪੀਜੇ ਕਾਲਜ ਰੋਡ, ਕੂਲ ਰੋਡ ਤੇ ਅਰਬਨ ਅਸਟੇਟ ਰੋਡ ਤੇ ਸਪੈਸ਼ਲ ਨਾਕੇ ਲੱਗਣਗੇ।
*ਸ਼ਰਾਬ ਪੀ ਕੇ ਵਾਹਨ ਚਲਾਉਣ ਤੇ ਹੋਵੇਗੀ ਕਾਰਵਾਈ*
ਨਵੇਂ ਸਾਲ ਦੇ ਜਸ਼ਨ ‘ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਭਰ ‘ਚ ਟ੍ਰੈਫਿਕ ਪੁਲਿਸ ਨਾਕੇ ਲਾਏਗੀ ‘ਤੇ ਨਿਯਮ ਤੋੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟ੍ਰੈਫਿਕ ਪੁਲਿਸ ਅਹਲਕੋਮੀਟਰ ਦੇ ਨਾਲ ਨਾਕਿਆਂ ‘ਤੇ ਮੌਜੂਦ ਹੋਵੇਗੀ ਤਾਂ ਜੋ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਜਾ ਸਕਣ। ਉੱਥੇ ਤੇਜ ਰਫ਼ਤਾਰ ਵਾਹਨ ਚਲਾ ਕੇ ਆਪਣੇ ‘ਤੇ ਦੂਜਿਆਂ ਲਈ ਜਾਨ ਦਾ ਖ਼ਤਰਾ ਬਣਨ ਵਾਲਿਆਂ ਦੇ ਵਾਹਨ ਵੀ ਜ਼ਬਤ ਕੀਤੇ ਜਾਣਗੇ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!