
*ਸੀਆਈਏ ਸਟਾਫ ਦੋ ਦੀ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ਾ ‘ਤੇ ਡਰੱਗ ਮਨੀ ਬ੍ਰਾਮਦ ਕਰਨ ‘ਚ ਵੱਡੀ ਸਫਲਤਾ ਕੀਤੀ ਹਾਸਿਲ*
ਜਲੰਧਰ *ਗਲੋਬਲ ਆਜਤੱਕ*
ਸੀਆਈਏ ਸਟਾਫ-2 ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਅਜਿਹੇ ਨੌਜਵਾਨ ਕੋਲੋਂ ਭਾਰੀ ਮਾਤਰਾ ‘ਚ ਨਸ਼ਾ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ ਜੋ ਕਤਲ ਕੇਸ ਦੀ ਕੋਸ਼ਿਸ਼ ਦੇ ਮਾਮਲੇ ਚ ਪੁਲਿਸ ਨੂੰ ਲੋੜੀਂਦਾ ਸੀ। ਕੰਵਲਪ੍ਰੀਤ ਸਿੰਘ ਚਾਹਲ ਪੀਪੀਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ, ਹਰਿੰਦਰ ਸਿੰਘ ਗਿੱਲ ਉਪ-ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ, ਵਲੋਂ ਨਸ਼ਾ ਤਸਕਰਾ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੇ ਤਹਿਤ ਸਬ- ਇੰਸਪੈਕਟਰ ਪੁਸ਼ਪਬਾਲੀ ਇੰਚਾਰਜ ਸੀਆਈਏ ਸਟਾਫ-2 ਜਲੰਧਰ ਦਿਹਾਤੀ ਦੀ ਪੁਲਿਸ ਟੀਮ ਵੱਲੋ ਇੱਕ ਨੌਜਵਾਨ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਵਪਨ ਸ਼ਰਮਾ ਆਈਪੀਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਸੀਆਈਏ ਸਟਾਫ ਜਲੰਧਰ ਦਿਹਾਤੀ-2 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲਣ ‘ਤੇ ਏਐਸਆਈ ਗੁਰਮੀਤ ਰਾਮ ਦੀ ਸਪੈਸ਼ਲ ਟੀਮ ਤਿਆਰ ਕੀਤੀ ਗਈ। ਟੀਮ ਵੱਲੋਂ ਬਾ-ਸਵਾਰੀ ਸਰਕਾਰੀ ਗੱਡੀ ਗਸ਼ਤ ਬਾ-ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਫਿਲੋਰ ਇਲਾਕਾ ਗੰਨਾ ਪਿੰਡ ਤੋ ਨੂਰਮਹਿਲ ਰੋਡ ਤੋ ਇੱਕ ਤਸਕਰ ਨੋਜਵਾਨ ਨਸ਼ੇ ਦੀ ਸਪਲਾਈ ਕਰਨ ਲਈ ਮੋਟਰਸਾਈਕਲ ਤੇ ਆ ਰਿਹਾ ਹੈ। ਜਦੋਂ ਮੋਟਰਸਾਈਕਲ ਸਵਾਰ ਆਉਂਦਾ ਹੋਇਆ ਦਿਖਾਈ ਦਿੱਤਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਘਬਰਾ ਕੇ ਪਿੱਛੇ ਮੁੜਨ ਲੱਗਾ ਪਰ ਪੁੀਸ ਪਾਰਟੀ ਨੇ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ ਇਸ ਦੌਰਾਨ ਪੁਲਿਸ ਨੇ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਸ਼ਸੀ ਕਾਂਤ ਉਰਫ ਸ਼ਸੀ ਪੁੱਤਰ ਪਦਨ ਬਹਾਦਰ ਵਾਸੀ ਨਹਿਰ ਕੰਡਾ ਪੰਜ ਢੇਰਾ ਜਗਤ ਪੁਰਾ ਫਿਲੋਰ ਥਾਣਾ ਫਿਲੋਰ ਜਿਲ੍ਹਾ ਜਲੰਧਰ ਦੱਸੀ ‘ਤੇ ਤਲਾਸ਼ੀ ਲੈਣ ਤੇ ਉਸ ਪਾਸੋ 115 ਗ੍ਰਾਮ ਹੈਰੋਇਨ, 6 ਕਿਲੋ ਗਾਂਜਾ, 63,500 ਰੂਪੈ ਡਰਗਮੰਨੀ, ਇਕ ਮੋਟਰਸਾਇਕਲ ਅਤੇ ਛੋਟਾ ਤੋਲਣ ਵਾਲਾ ਕੰਪਿਊਟਰ ਕੰਡਾ ਬ੍ਰਾਮਦ ਕੀਤਾ ਹੈ। ਦੋਸ਼ੀ ਸ਼ਸ਼ੀ ਕਾਂਤ ਵਿਰੁੱਧ ਮੁੱਕਦਮਾ ਨੰਬਰ 67 ਮਿਤੀ 13-4-2022 ਅ/ਧ 20/21-61-85 ਐਨਡੀਪੀਐਸ ਐਕਟ ਥਾਣਾ ਫਿਲੋਰ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ।
ਦੋਸ਼ੀ ਸ਼ਸੀ ਕਾਂਤ ਉਕਤ ਥਾਣਾ ਫਿਲੋਰ ਦੀ ਪੁਲਿਸ ਨੂੰ ਮੁਕੱਦਮਾ ਨੰਬਰ 110 ਮਿਤੀ 23/4/2021 ਜੁਰਮ 307, 160, 324, 148, 149, 380, 427, 326 IPC ਥਾਣਾ ਫਿਲੋਰ ਜਿਲਾ ਜਲੰਧਰ ਦਿਹਾਤੀ ਵਿੱਚ ਵੀ ਲੋੜੀਂਦਾ ਸੀ ਅਤੇ ਉਕਤ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 54 ਮਿਤੀ 25/2/2019 ਜੁਰਮ 307, 34 IPC, 25, 27-54-59, ਆਰਮਜ਼ ਐਕਟ ਥਾਣਾ ਫਿਲੋਰ ਜਿਲ੍ਹਾ ਜਲੰਧਰ ਦਿਹਾਤੀ ਵਿਖੇ ਦਰਜ ਰਜਿਸਟਰ ਹੈ।



