HealthJalandharPunjab

ਨਸਬੰਦੀ ਪੰਦਰਵਾੜੇ ਦੌਰਾਨ ਮਰਦਾਂ ‘ਤੇ ਅੋਰਤਾਂ ਨੇ ਕਰਵਾਏ ਪਰਿਵਾਰ ਨਿਯੋਜਨ ਦੇ ਕੇਸ ਡਾ. ਰਣਜੀਤ ਸਿੰਘ ਘੋਤੜਾ

202 ਮਰਦਾਂ ਅਤੇ ਔਰਤਾਂ ਵਲੋਂ ਪਰਿਵਾਰ ਨਿਯੋਜਨ ਦਾ ਪੱਕਾ ਤਰੀਕਾ ਅਪਣਾਇਆ
ਜਲੰਧਰ (ਅਮਰਜੀਤ ਸਿੰਘ ਲਵਲਾ)                                             ਵੱਧਦੀ ਅਬਾਦੀ `ਤੇ ਕਾਬੂ ਪਾਉਣ ਅਤੇ ਖੁਸ਼ਹਾਲ ਪਰਿਵਾਰਾਂ ਦੀ ਨੀਂਹ ਰੱਖਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਦੇਣ ਦੇ ਮਕਸਦ ਨਾਲ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਪੰਦਰਵਾੜਾ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਵੱਖ-ਵੱਖ ਪੱਧਰ ਤੇ ਵਿਸ਼ੇਸ਼ ਚੀਰਾ ਰਹਿਤ ਨਸਬੰਦੀ ਕੈਪ ਲਗਾਏ ਗਏ, ਜਿਨ੍ਹਾਂ ਵਿੱਚ ਕੁਲ 202 ਮਰਦਾਂ ਅਤੇ ਔਰਤਾਂ ਵਲੋਂ ਪਰਿਵਾਰ ਨਿਯੋਜਨ ਦਾ ਪੱਕਾ ਤਰੀਕਾ ਅਪਣਾਇਆ ਗਿਆ, ਜਿਨ੍ਹਾਂ ਵਿੱਚੋਂ 14 ਮਰਦਾਂ ਦੇ ਨਸਬੰਦੀ ਅਤੇ 188 ਔਰਤਾਂ ਦੇ ਨਲਬੰਦੀ ਦੇ ਆਪਰੇਸ਼ਨ ਕੀਤੇ ਗਏ।
ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦਿਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਨਸਬੰਦੀ ਕੈਂਪਾਂ ਦਾ ਆਯੋਜਨ ਕਰਕੇ ਯੋਗ ਪ੍ਰੇਰਿਤ ਜੋੜਿਆਂ ਦੇ ਪਰਿਵਾਰ ਨਿਯੋਜਨ ਦੇ ਆਪਰੇਸ਼ਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਆਪਰੇਸ਼ਨ ਪੂਰੀ ਤਰ੍ਹਾਂ ਸੁਰੱਅਿਅਤ ਅਤੇ ਚੀਰਾ-ਰਹਿਤ ਹਨ। ਆਪਰੇਸ਼ਨ ਤੋਂ ਬਾਅਦ ਵਿਅਕਤੀ ਆਪਣੀ ਆਮ ਜ਼ਿੰਦਗੀ ਜੀਅ ਸਕਦਾ ਹੈ ਅਤੇ ਕੰਮ-ਕਾਜ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਂਦੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲ ਜਾਂ ਸਿਹਤ ਕਰਮਚਾਰੀਆਂ ਤੋਂ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਇਨ੍ਹਾਂ ਦਾ ਫਾਇਦਾ ਲੈਣ।

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!