ਨਾਜਾਇਜ਼ 200 ਕਲੋਨੀਆਂ ਦੀ ਹੋ ਚੁੱਕੀ ਉਸਾਰੀ–ਨਿਰਮਲ ਸਿੰਘ ਨਿੰਮਾ
ਟਾਊਨ ਪਲੈਨਿੰਗ ਐਂਡ ਬਿਲਡਿੰਗ ਐਡਹਾਕ ਕਮੇਟੀ ਨੇ ਦੱਸੇ ਮੁੱਦੇ
ਜਲੰਧਰ (ਅਮਰਜੀਤ ਸਿੰਘ ਲਵਲਾ)
ਨਗਰ ਨਿਗਮ ਦੀ ਟਾਊਨ ਪਲੈਨਿੰਗ ਐਂਡ ਬਿਲਡਿੰਗ ਐਡਹਾਕ ਕਮੇਟੀ ਨੇ ਸ਼ਨੀਵਾਰ ਨੂੰ ਮੇਅਰ ਜਗਦੀਸ਼ ਰਾਜ ਰਾਜਾ ਨਾਲ ਮੁਲਾਕਾਤ ਕਰਕੇ ਆਪਣੇ ਤਿਆਰ ਕੀਤੇ ਗਏ ਮੁੱਦਿਆਂ ਬਾਰੇ ਜਾਣੂ ਕਰਵਾਇਆ ਇਸ ਸੰਬੰਧਿਤ ਐਡਹਾਕ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਨਿੰਮਾ ਨੇ ਦੱਸਿਆ ਕਿ ਕਿਹਾ ਉਨ੍ਹਾਂ ਕਿਹਾ ਕਿ ਮੇਅਰ ਜਗਦੀਸ਼ ਰਾਜ ਰਾਜਾ ਨੇ ਕਿਹਾ ਉਹ ਐੱਨਓਸੀ ਜਾਰੀ ਕਰਨ ਦਾ ਅਧਿਕਾਰ ਏਟੀਪੀ ਪੱਧਰ ਤਕ ਨਕਸ਼ਾ ਫੀਸ ਆਨਲਾਈਨ ਦੇ ਨਾਲ ਨਾਲ ਆਫਲਾਈਨ ਜਮ੍ਹਾ ਕਰਾਉਣ ਦੀ ਸਹੂਲਤ ਲੋਕਾਂ ਨੂੰ ਦੇਣਾ ਸੀਐਲਯੂ ਦੀ ਸਹੂਲਤ ਵੀ ਸਥਾਨਕ ਪੱਧਰ ਤੇ ਲੋਕਾਂ ਨੂੰ ਮੁਹੱਈਆ ਕਰਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਚੱਕਰ ਤੋਂ ਬਚਾਉਣ ਲਈ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣ।
🔸200 ਨਾਜਾਇਜ਼ ਕਾਲੋਨੀਆਂ- ਇਸ ਦੌਰਾਨ ਐਡਹਾਕ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਬਿਲਡਿੰਗ ਬ੍ਰਾਂਚ ਦੀ ਢਿੱਲ ਕਾਰਨ ਸ਼ਹਿਰ ਵਿਚ ਨਾਜਾਇਜ਼ ਕਲੋਨੀਆਂ ਦੀ ਗਿਣਤੀ 200 ਤੋਂ ਵੱਧ ਹੋ ਗਈ ਹੈ, ਪਰ ਬਿਲਡਿੰਗ ਬ੍ਰਾਂਚ ਅੱਖਾਂ ਬੰਦ ਕਰਕੇ ਬੈਠੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਕਾਲੋਨੀਆਂ ਬਣਨ ਨਾਲ ਨਗਰ ਨਿਗਮ ਨੂੰ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ, ਪਰ ਇਸ ਪਾਸੇ ਕੋਈ ਧਿਆਨ ਦੇਣ ਲਈ ਤਿਆਰ ਨਹੀਂ ਹੈ। ਇਸ ਲਈ ਨਿਗਮ ਪ੍ਰਸ਼ਾਸਨ ਨੂੰ ਚਾਹੀਦਾ ਹੈ। ਕੀ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਨਗਰ ਨਿਗਮ ਨੂੰ ਆਰਥਿਕ ਨੁਕਸਾਨ ਤੋਂ ਬਚਾਅ।
🔸ਅਧਿਕਾਰੀਆਂ ਨੇ ਠੰਡੇ ਬਸਤੇ ਚ ਪਾਈ ਲਿਸਟ–
ਇਸ ਦੌਰਾਨ ਐਡਹਾਕ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਬਿਲਡਿੰਗ ਬ੍ਰਾਂਚ ਨੂੰ ਲਗਪਗ 40 ਨਾਜਾਇਜ਼ ਕਲੋਨੀਆਂ ਦੀ ਲਿਸਟ ਲਗਪਗ 8 ਮਹੀਨੇ ਪਹਿਲਾਂ ਦਿੱਤੀ ਗਈ ਸੀ, ਪਰ ਅਧਿਕਾਰੀਆਂ ਨੇ ਉਕਤ ਲਿਸਟ ਨੂੰ ਠੰਢੇ ਬਸਤੇ ਵਿੱਚ ਬੰਦ ਕਰਕੇ ਰੱਖ ਦਿੱਤਾ ਹੈ, ਜਿਸ ਕਾਰਨ ਨਗਰ ਨਿਗਮ ਨੂੰ ਕਰੋੜਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਲਿਸਟ ਬਿਲਡਿੰਗ ਬ੍ਰਾਂਚ ਨੂੰ ਦਿੱਤੀ ਗਈ ਸੀ, ਉਨ੍ਹਾਂ ਵਿਚ ਕੈਂਟ ਹਲਕੇ ਦੀਆਂ 18 ਨਾਜਾਇਜ਼ ਕਲੋਨੀ ਬੱਸ ਅੱਡੇ ਨੇੜੇ ਬਣੀਆਂ ਲਗਪਗ 20 ਨਾਜਾਇਜ਼ ਦੁਕਾਨਾਂ ਆਦਿ ਸ਼ਾਮਲ ਹਨ। ਉਨ੍ਹਾਂ ‘ਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।
🔸38 ਕਲੋਨਾਈਜ਼ਰਾਂ ਖ਼ਿਲਾਫ਼ ਨਹੀਂ ਕੀਤੀ ਕਾਰਵਾਈ–
ਲਗਪਗ 4 ਮਹੀਨੇ ਪਹਿਲਾਂ ਨਗਰ ਨਿਗਮ ਨੇ ਉਨ੍ਹਾਂ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਕਾਲੋਨਾਈਜ਼ਰਾਂ ਖਿਲਾਫ ਮਾਮਲਾ ਦਰਜ ਕਰਨ ਲਈ ਸੀਪੀ ਤੇ ਦਿਹਾਤੀ ਪੁਲੀਸ ਦੇ ਐਸਐਸਪੀ ਨੂੰ ਪੱਤਰ ਲਿਖਿਆ ਸੀ, ਪਰ ਪੁਲੀਸ ਨੇ ਕਲੋਨਾਈਜ਼ਰਾਂ ਖ਼ਿਲਾਫ਼ ਮਾਮਲਾ ਦਰਜ ਕਰਨ ਸਬੰਧੀ ਨਿਗਮ ਨੂੰ ਕੋਈ ਜਾਣਕਾਰੀ ਤੱਕ ਨਹੀਂ ਦਿੱਤੀ। ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਕਾਲੋਨਾਈਜ਼ਰਾਂ ਨੇ ਨਗਰ ਨਿਗਮ ਪਾਸ 10 ਫੀਸਦੀ ਫੀਸ ਜਮ੍ਹਾਂ ਕਰਾ ਕੇ ਕਲੋਨੀਆਂ ਕੱਟੀਆਂ ਅਤੇ ਪਲਾਟ ਵੇਚ ਦਿੱਤੇ। ਕਲੋਨਾਈਜ਼ਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸ ਦੀ ਪੁਸ਼ਟੀ ਨਿਗਮ ਦੇ ਸੀਨੀਅਰ ਟਾਊਨ ਪਲਾਨਰ ਪਰਮਪਾਲ ਸਿੰਘ ਨੇ ਕੀਤੀ ਹੈ।



