HealthJalandharPunjab

ਨਿਉ ਰਾਜਨ ਕਲੌਨੀ ‘ਤੇ ਕਬੀਰ ਵਿਹਾਰ ਵਿਖੇ ਨਵੇਂ ਬਣ ਰਹੇ ਮੁਹੱਲਾ ਕਲੀਨੀਕਾਂ ਦੇ ਕੰਮ ਦਾ ਲਿਆ ਗਿਆ ਜਾਇਜਾ

ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਮੁਹੱਲਾ ਕਲੀਨਿਕ ਮਦਦਗਾਰ ਹੋਣਗੇ—ਡਾ. ਰਮਨ ਸ਼ਰਮਾ
ਗਲੋਬਲ ਆਜਤੱਕ ਜਲੰਧਰ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ ਮੁਹੱਲਾ ਕਲੀਨੀਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਮੁਹੱਲਾ ਕਲੀਨੀਕਾਂ ਦੀ ਇਹ ਸੁਵਿਧਾ ਜਲੰਧਰ ਵਾਸੀਆਂ ਨੂੰ ਵੀ ਦਿੱਤੀ ਜਾਵੇਗੀ, ਇਸਦੇ ਮੱਦੇਨਜਰ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਸ਼ੁੱਕਰਵਾਰ ਨੂੰ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ ਅਤੇ ਜਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਨਾਲ ਨਿਉ ਰਾਜਨ ਕਲੌਨੀ ਅਤੇ ਕਬੀਰ ਵਿਹਾਰ ਵਿੱਚ ਨਵੇਂ ਬਣ ਰਹੇ ਮੁਹੱਲਾ ਕਲੀਨੀਕਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਇਨ੍ਹਾਂ ਕਲੀਨੀਕਾਂ ਵਿਖੇ ਚੱਲ ਰਹੇ ਉਸਾਰੀ ਕੰਮ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਮਦਦਗਾਰ ਸਾਬਿਤ ਹੋਣਗੇ ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!