
*ਜਲੰਧਰ ਨਗਰ ਨਿਗਮ ਦੇ ਮੁਲਾਜ਼ਮਾਂ ਨੇ “ਆਪ” ਪਾਰਟੀ ਵਿਧਾਇਕ ਦੇ ਭਰਾ ਰਾਜਨ ਅੰਗੂਰਾਲ ਖ਼ਿਲਾਫ਼ ਕੀਤਾ ਰੋਸ ਪ੍ਰਗਟ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਚੋਣ ਜਿੱਤਣ ਤੋਂ ਕੁਝ ਦਿਨ ਬਾਅਦ ਹੀ “ਆਮ ਆਦਮੀ ਪਾਰਟੀ” ਦੇ ਵਿਧਾਇਕਾਂ ਵੱਲੋਂ ਸਰਕਾਰੀ ਵਿਭਾਗਾਂ ‘ਚ ਛਾਪੇਮਾਰੀ ਕਰਨਾ ਅਤੇ ਮੁਲਾਜ਼ਮਾਂ ਨੂੰ ਬੁਲਾ ਕੇ ਕੀਤੀ ਗਈ ਤਾੜਨਾ ਤੋਂ ਦੁਖੀ ਹੋ ਕੇ ਜਲੰਧਰ ਨਗਰ ਨਿਗਮ ਦੇ ਮੁਲਾਜ਼ਮਾਂ ‘ਚ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧ ਵਿੱਚ ਨਿਗਮ ਮੁਲਾਜ਼ਮਾਂ ਨੇ ਨਿਗਮ ਕਮਿਸ਼ਨਰ ਨੂੰ ਮਿਲ ਕੇ ਆਪਣਾ ਇਤਰਾਜ਼ ਪ੍ਰਗਟਾਇਆ। ਗੁੱਸਾ ਜ਼ਾਹਰ ਕਰਦਿਆਂ ਮਨਦੀਪ ਸਿੰਘ, ਬੰਟੂ ‘ਤੇ ਹੋਰਨਾਂ ਨੇ ਕਿਹਾ ਕਿ ਉਹ ਨਵੀਂ ਸਰਕਾਰ ਦੇ ਨਾਲ ਹਨ। ਨਵੀਂ ਸਰਕਾਰ ਦੇ ਬਦਲਾਅ ‘ਚ ਉਨ੍ਹਾਂ ਦਾ ਸਾਥ ਦੇਣਗੇ ਪਰ ਬਦਲਾਅ ਦੇ ਨਾਂ ‘ਤੇ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਵੱਲੋਂ ਬੀਤੇ ਦਿਨੀਂ ਕੁਝ ਮੂਲਜਮਾਂ ਨਾਲ ਕੀਤਾ ਗਿਆ ਦੂਰਵਿਵਹਾਰ ਨਿੰਦਣਯੋਗ ਹੈ। ਇਸ ਤਰ੍ਹਾਂ ਲੱਗਦਾ ਹੈ ਕਿ ਉਹ ਹਰ ਇਕ ਨਾਲ ਦੁਰਵਿਵਹਾਰ ਕਰਦਾ ਹੈ। ਇਸ ਸਬੰਧੀ ਉਨ੍ਹਾਂ ਨੇ ਨਿਗਮ ਕਮਿਸ਼ਨਰ ਨੂੰ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਉਨ੍ਹਾਂ ਨਾਲ ਦੂਰਵਿਵਹਾਰ ਕੀਤਾ ਗਿਆ ਤਾਂ ਉਹ ਵੀ ਚੁੱਪ ਨਹੀਂ ਬੈਠਣਗੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਧਾਇਕ ਨੂੰ ਕੋਈ ਸਮੱਸਿਆ ਹੈ ਤਾਂ ਉਸ ਨੂੰ ਬਿਨਾਂ ਕਿਸੇ ਕਾਰਨ ਆਪਣੇ ਅਧਿਕਾਰੀਆਂ ਨੂੰ ਬੁਲਾ ਕੇ ਤਾੜਨਾ ਗਲਤ ਹੈ, ਉਥੇ ਹੀ ਨਵੇਂ ਬਣੇ ਵਿਧਾਇਕਾਂ ਦੀ ਤਰਫੋਂ ਹਸਪਤਾਲਾਂ, ਸਕੂਲਾਂ, ਥਾਣਿਆਂ ‘ਤੇ ਛਾਪੇਮਾਰੀ ਕਰਨਾ ਵੀ ਨਿੰਦਣਯੋਗ ਹੈ। ਵਿਭਾਗ ਨਹੀਂ ਚਾਹੁੰਦਾ ਕਿ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਕਰਨਾ ਪਵੇ।
ਇੱਥੇ ਦੱਸਣਯੋਗ ਹੈ ਕਿ 10 ਮਾਰਚ ਤੋਂ ਬਾਅਦ “ਆਮ ਆਦਮੀ ਪਾਰਟੀ” ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਭਰ ਦੇ ਵਿਧਾਇਕ ਹਸਪਤਾਲਾਂ, ਥਾਣਿਆਂ, ਸਰਕਾਰੀ ਸਕੂਲਾਂ ‘ਚ ਛਾਪੇਮਾਰੀ ਕਰਕੇ ਵਿਵਸਥਾ ਨੂੰ ਸੁਧਾਰਨ ਲਈ ਕਹਿ ਰਹੇ ਹਨ। ਪਰ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵੱਲੋਂ ਲਗਾਏ ਗਏ ਇਲਜ਼ਾਮ ਵਿੱਚੋਂ ਪਿਛਲੇ ਦੋ ਦਿਨਾਂ ਤੋਂ ਥਾਣਾ ਨੰਬਰ 4 ‘ਤੇ ਚੁਗਿੱਟੀ ਦੇ ਸਰਕਾਰੀ ਸਕੂਲ ਵਿੱਚ ਛਾਪੇਮਾਰੀ ਕੀਤੀ ਗਈ ਸੀ। ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਥਾਣੇ ‘ਚ ਬੈਠ ਕੇ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ। ਉਕਤ ਨਿਗਮ ਮੁਲਾਜ਼ਮਾਂ ਵੱਲੋਂ ਸ਼ੀਤਲ ਅੰਗੁਰਾਲ ਦੇ ਭਰਾ ਦੀ ਤਰਫੋਂ ਫੋਨ ਕਰਕੇ ਉਨ੍ਹਾਂ ਨੂੰ ਬੁਰਾ-ਭਲਾ ਕਿਹਾ ਗਿਆ ਜੋ ਕਿ ਨਿੰਦਣਯੋਗ ਹੈ।



