
ਨੂਰਮਹਿਲ ਵਿਖੇ ਲਗਾਇਆ ਗਏ, ਰੋਜ਼ਗਾਰ ਮੇਲੇ ਵਿੱਚ 507 ਨੌਜਵਾਨਾਂ ਦੀ ਨੌਕਰੀਆਂ ਲਈ ਮੌਕੇ ‘ਤੇ ਚੋਣ–ਡਿਪਟੀ ਕਮਿਸ਼ਨਰ
13 ਕੰਪਨੀਆਂ ਨੇ ਵੱਖ-ਵੱਖ ਨੌਕਰੀਆਂ ਲਈ 539 ਨੌਜਵਾਨਾਂ ਦੀ ਲਈ ਇੰਟਰਵਿਊ
ਕੈਂਪਾਂ ਦਾ ਲਾਭ ਲੈਣ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ’ਤੇ ਕਾਰੋਬਾਰ ਬਿਊਰੋ ਪਾਸ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ
ਜਲੰਧਰ ਅਮਰਜੀਤ ਸਿੰਘ ਲਵਲਾ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਮੰਗਲਵਾਰ ਨੂੰ ਬੀਡੀਪੀਓ ਦਫ਼ਤਰ ਨੂਰਮਹਿਲ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ 507 ਨੌਜਵਾਨਾਂ ਦੀ ਨੌਕਰੀਆਂ ਮੌਕੇ ‘ਤੇ ਲਈ ਚੋਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ਵੇਂ ਮੈਗਾ ਰੋਜ਼ਗਾਰ ਮੇਲੇ ਦੇ ਹਿੱਸੇ ਵਜੋਂ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਅਤੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਮਹੀਨੇ ਭਰ ਇਹ ਕੈਂਪ ਜਾਰੀ ਰਹਿਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਵੱਡੀ ਗਿਣਤੀ ਰੋਜ਼ਗਾਰ ਦੇ ਮੌਕਿਆਂ ਨਾਲ ਕੁੱਲ 13 ਕੰਪਨੀਆਂ ਨੇ ਪਲੇਸਮੈਂਟ ਕੈਂਪ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਏ-ਵਨ ਇੰਟਰਨੈਸ਼ਨਲ, ਐਲਆਈਸੀ, ਸੀਐਸਸੀ, ਪੁਖਰਾਜ ਹੈਲਥ ਕੇਅਰ, ਐਸਬੀਆਈ ਬੈਂਕ, ਨਾਰਾਇਨੀ ਹਰਬਲ, ਹਰਬ ਲਾਈਫ ਨਿਊਟਰੀਸ਼ਨ, ਇਜਾਇਲ ਕੰਪਨੀ ‘ਤੇ ਫਿਊਟਰ ਜਨਰਲੀ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 539 ਬੇਰੋਜ਼ਗਾਰ ਨੌਜਵਾਨ ਪੁੱਜੇ ਸਨ, ਜਿਨ੍ਹਾਂ ਵਿੱਚੋਂ 507 ਅੱਜ ਸ਼ਾਰਟਲਿਸਟ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 7 ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਜ਼ਿਲ੍ਹੇ ਵਿੱਚ 12 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। 16 ਅਪ੍ਰੈਲ ਨੂੰ ਬੀਡੀਪੀਓ ਦਫਤਰ, ਭੋਗਪੁਰ, 19 ਅਪ੍ਰੈਲ ਨੂੰ ਬੀਡੀਪੀਓ ਆਦਮਪੁਰ, 20 ਅਪ੍ਰੈਲ ਨੂੰ ਡੀਬੀਈਈ ਜਲੰਧਰ, 23 ਅਪ੍ਰੈਲ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ, 26 ਅਪ੍ਰੈਲ ਨੂੰ ਜਨਤਾ ਕਾਲਜ ਕਰਤਾਰਪੁਰ, 27 ਅਪ੍ਰੈਲ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ, ਜਲੰਧਰ, 28 ਅਪ੍ਰੈਲ ਨੂੰ ਬੀਡੀਪੀਓ ਦਫ਼ਤਰ ਫਿਲੌਰ ਅਤੇ 30 ਅਪ੍ਰੈਲ ਨੂੰ ਸੀਟੀ ਇੰਸਟੀਚਿਊਟਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸ਼ਾਹਪੁਰ ਵਿਖੇ ਅਜਿਹੇ ਹੋਰ ਕੈਂਪ ਲਗਾਏ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਭਰ ਦੇ ਨੌਜਵਾਨਾਂ ਨੂੰ ‘ਘਰ-ਘਰ ਰੋਜ਼ਗਾਰ’ ਮਿਸ਼ਨ ਤਹਿਤ ਵੱਖ-ਵੱਖ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਵਾਸਤੇ ਵੱਡੀ ਗਿਣਤੀ ਵਿੱਚ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਉਨ੍ਹਾਂ ਕਿਹਾ ਕਿ ਰਾਜ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਇਹ ਇਕ ਹੋਰ ਮੀਲ ਪੱਥਰ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਆਪਣਾ ਨਾਮ ਦਰਜ ਕਰਾਉਣ ਦੀ ਅਪੀਲ ਕੀਤੀ, ‘ਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 0181-2225791 ‘ਤੇ ਵੀ ਸੰਪਰਕ ਕਰ ਸਕਦੇ ਹਨ।



