
ਹਰਿਆਣਾ ਰਾਜ ਦੀ ਤਰਜ ‘ਤੇ ਐਨਐਚਐਮ ਕਰਮਚਾਰੀਆਂ ਨੂੰ ਪੂਰੀ ਤਨਖਾਹ ‘ਤੇ ਪੱਕੇ ਕਰਨ ਦੀ ਮੰਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੂਰੇ ਪੰਜਾਬ ਦੇ ਸਿਹਤ ਵਿਭਾਗ ਵਿੱਚ 12,500 ਦੇ ਕਰੀਬ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ 12 ਸਾਲਾਂ ਤੋਂ ਬਹੁਤ ਹੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਬਹੁਤ ਹੀ ਘੱਟ ਤਨਖਾਹਾਂ ਤੇ ਠੇਕੇ ‘ਤੇ ਕੰਮ ਕਰ ਰਹੇ ਹਨ। ਕੋਰੋਨਾ ਮਹਾਂਮਾਰੀ ਦੌਰਾਨ ਇਨ੍ਹਾਂ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਵਿੱਚ ਦਿਨ ਰਾਤ ਸੇਵਾਵਾਂ ਦਿੱਤੀਆਂ ਹਨ। ਇੱਥੇ ਆਪ ਨੂੰ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜੋ ਐਕਟ ਬਣਾਇਆ ਹੈ। ਇਸ ਐਕਟ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਇੱਕ ਵੀ ਕਰਮਚਾਰੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਜਦਕਿ ਹਰਿਆਣਾ ਸਰਕਾਰ 2018 ਤੋਂ ਹਰਿਆਣਾ ਰਾਜ ਦੇ ਸਾਰੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇ ਰਹੀ ਹੈ।
ਐਨਐਚਐਮ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਸੀ ਕਿ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਰੈਗੁਲਰ ਕੀਤਾ ਜਾਵੇ ਜਾਂ ਹਰਿਆਣਾ ਰਾਜ ਦੀ ਤਰ੍ਹਾਂ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਕੋਰੋਨਾ ਯੋਧਿਆਂ ਨੂੰ ਸਹੀ ਇਨਾਮ ਦੇਣਾ ਚਾਹੀਦਾ ਹੈ। ਐਨਐਚਐਮ ਦੇ ਕੋਰੋਨਾ ਯੋਧਿਆਂ ਵੱਲੋਂ ਸ਼ੁਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਬਿਹਤਰ ਸਿਹਤ ਸੇਵਾਵਾਂ ਦੇਣ ਕਰਕੇ ਦਿੱਤੇ ਗਏ ਪ੍ਰਸ਼ੰਸਾ ਪੱਤਰ ਰੋਸ਼ ਸਵਰੂਪ ਅੱਗ ਦੇ ਹਵਾਲੇ ਕਰਕੇ ਸਾੜੇ ਗਏ



