JalandharPlacementPunjab

ਨੌਜਵਾਨਾਂ ਨੂੰ ਰੋਜ਼ਗਾਰ ਦੇ 19 ਹਜ਼ਾਰ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਉਪਰੰਤ ਜਲੰਧਰ ਵਿਖੇ ਮੈਗਾ ਰੋਜ਼ਗਾਰ ਮੇਲਾ ਸੰਪੰਨ—ਡਿਪਟੀ ਕਮਿਸ਼ਨਰ

ਭੋਗਪੁਰ ਵਿਖੇ ਲਗਾਏ ਗਏ ਅੰਤਿਮ ਰੋਜ਼ਗਾਰ ਮੇਲੇ ਵਿੱਚ 5471 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਜਾਰੀ ਰੱਖੇ ਜਾਣਗੇ
ਜਲੰਧਰ, 17 ਸਤੰਬਰ (ਅਮਰਜੀਤ ਸਿੰਘ ਲਵਲਾ)
ਸਿਰਫ਼ ਪੰਜ ਰੋਜ਼ਗਾਰ ਮੇਲਿਆਂ ਵਿੱਚ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਦੇ 19 ਹਜ਼ਾਰ ਤੋਂ ਵੱਧ ਮੌਕੇ ਪ੍ਰਦਾਨ ਕਰਨ ਅਤੇ ਭੋਗਪੁਰ ਵਿਖੇ ਅੰਤਿਮ ਰੋਜ਼ਗਾਰ ਮੇਲੇ ਵਿੱਚ 5471 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਉਪਰੰਤ ਅੱਜ ਜਲੰਧਰ ਵਿਖੇ ਚੱਲ ਰਿਹਾ 7ਵਾਂ ਮੈਗਾ ਰੋਜ਼ਗਾਰ ਮੇਲਾ ਸਮਾਪਤ ਹੋ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮਹੀਨੇ ਜ਼ਿਲ੍ਹੇ ਭਰ ਵਿੱਚ 5 ਰੋਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ‘ਤੇ ਪਿੰਡਾਂ ਵੱਲ ਧਿਆਨ ਕੇਂਦਰਿਤ ਕੀਤਾ ਗਿਆ ‘ਤੇ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਗਏ। ਇਨ੍ਹਾਂ ਮੇਲਿਆਂ ਵਿੱਚ ਉਮੀਦਵਾਰਾਂ ਨੂੰ ਕੁੱਲ 19339 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ‘ਤੇ ਪੰਚਾਇਤ ਦਫ਼ਤਰ ਭੋਗਪੁਰ ਵਿਖੇ ਅੱਜ ਲਗਾਏ ਗਏ ਅੰਤਿਮ ਕੈਂਪ ਵਿੱਚ 5936 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 5471 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਹਰਬਲਾਈਫ ਨਿਊਟਰਿਸ਼ਨ, ਪਰੀਮੇਰਿਕਾ ਲਾਈਫ ਇੰਸ਼ੋਰੈਂਸ, ਪੁਖਰਾਜ ਹੈਲਥ ਕੇਅਰ, ਐਕਸਿਸ ਬੈਂਕ, ਫਿਊਚਰ ਜਨਰਲੀ, ਵੈਸਟੀਜ, ਨਾਰਾਇਣੀ ਹਰਬਲ, ਡਾਇਮੰਡ ਵਰਲਡ, ਕਰਾਸ ਲੈਂਡ ਐਜੂਕੇਸ਼ਨ, ਬਰਾਈਟ ਫਿਊਚਰ ‘ਤੇ ਪਲੇਸਮੈਡਸ ਸਮੇਤ ਕੁੱਲ 52 ਕੰਪਨੀਆਂ ਨੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕੀ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਨਗੇ।

ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕੀ ‘ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ’ ਅਧੀਨ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਕੜੀ ਵਜੋਂ ਕੰਮ ਕਰਦੇ ਹਨ, ਜਿਨ੍ਹਾਂ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ‘ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!