HealthJalandharPunjab

ਪਲਸ ਪੋਲੀਓ ਮੁਹਿੰਮ ਤਹਿਤ ਦੋ ਦਿਨਾਂ ਵਿੱਚ 94483 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ—ਡਿਪਟੀ ਕਮਿਸ਼ਨਰ

94483 ਬੱਚਿਆਂ ਨੂੰ 2 ਦਿਨਾਂ ‘ਚ ਪਿਲਾਈਆਂ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ—ਡਿਪਟੀ ਕਮਿਸ਼ਨਰ
ਜਲੰਧਰ, 27 ਸਤੰਬਰ (ਅਮਰਜੀਤ ਸਿੰਘ ਲਵਲਾ)
26 ਸਤੰਬਰ ਨੂੰ ਸ਼ੁਰੂ ਹੋਈ ਪਲਸ ਪੋਲੀਓ ਮੁਹਿੰਮ ਦੇ ਪਹਿਲੇ 2 ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 0-5 ਸਾਲ ਦੀ ਉਮਰ ਦੇ ਕੁੱਲ 94483 ਬੱਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰੀ ‘ਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਹਜ਼ਾਰ ਤੋਂ ਵੱਧ ਸਿਹਤ ਟੀਮਾਂ ਵੱਲੋਂ 94483 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਿੱਚ ਸੁਪਰਵਾਈਜ਼ਰ, ਆਸ਼ਾ, ਮਲਟੀਪਰਪਜ਼ ਹੈਲਥ ਵਰਕਰ, ਕਾਲਜ ਦੇ ਵਿਦਿਆਰਥੀ ‘ਤੇ ਹੋਰ ਸ਼ਾਮਲ ਸਨ। ਬੱਸ ਸਟੈਂਡ, ਰੇਲਵੇ ਸਟੇਸ਼ਨ, ਸਮੇਤ ਸਮੁੱਚੇ ਜਨਤਕ ਸਥਾਨਾਂ ‘ਤੇ ਇਹ ਮੁਹਿੰਮ ਚਲਾਈ ਗਈ, ਜਿੱਥੇ ਰੋਜ਼ਾਨਾ ਲੋਕਾਂ ਦੀ ਆਮਦ ਵੇਖੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ 25347 ਅਤੇ ਸ਼ਹਿਰੀ ਇਲਾਕਿਆਂ ਵਿੱਚ 69136 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ‘ਤੇ ਜ਼ਿਲ੍ਹੇ ਵਿੱਚ 224733 ਘਰਾਂ ਦਾ ਦੌਰਾ ਕੀਤਾ ਗਿਆ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!