JalandharPlacementPunjab

ਪਲੇਸਮੈਂਟ ਕੈਂਪ ’ਚ 18 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਪਲੇਸਮੈਂਟ ਕੈਂਪ ਵਿੱਚ ਐਸਆਈਐਸ. ਸਕਿਓਰਟੀਜ਼ ਵੱਲੋਂ ਕੀਤੀ ਸ਼ਿਰਕਤ ’33 ਉਮੀਦਵਾਰਾਂ ਨੇ ਭਾਗ ਲਿਆ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੰਗਲਵਾਰ ਨੂੰ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 18 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਸਆਈਐਸ. ਸਕਿਓਰਟੀਜ਼ ਵੱਲੋਂ ਸ਼ਿਰਕਤ ਕੀਤੀ ਗਈ ਅਤੇ 33 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 18 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!