
*ਮੁੱਖ ਮੰਤਰੀ ‘ਤੇ ਡੀਜੀਪੀ ਵੱਲੋਂ ਦਸਤਖ਼ਤ ਕੀਤੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਵਾਲੇ ਕਾਰਡ ਵੀ ਸੌਂਪੇ*
ਜਲੰਧਰ *ਗਲੋਬਲ ਆਜਤੱਕ* (ਅਮਰਜੀਤ ਸਿੰਘ ਲਵਲਾ)
ਪੰਜਾਬ ਆਰਮਡ ਪੁਲਿਸ (ਪੀਏਪੀ) ਜਲੰਧਰ ਦੀ 80ਵੀਂ ਬਟਾਲੀਅਨ ਵੱਲੋਂ ਆਪਣੇ 8 ਅਧਿਕਾਰੀ, ਕਰਮਚਾਰੀਆਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਮਨਾਉਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਬਟਾਲੀਅਨ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 8 ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਗਿਆ।
ਕਮਾਂਡੈਂਟ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਗੁਲਦਸਤੇ ਅਤੇ ਮੁੱਖ ਮੰਤਰੀ ‘ਤੇ ਡੀਜੀਪੀ ਪੰਜਾਬ ਦੇ ਹਸਤਾਖਰਾਂ ਵਾਲੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵਾਲੇ ਕਾਰਡ ਵੀ ਭੇਟ ਕੀਤੇ ਕੀਤੇ ਗਏ।ਇਸ ਫੈਸਲੇ ਨੂੰ ਪੁਲਿਸ ਫੋਰਸ ਨੂੰ ਆਪਣੀ ਡਿਊਟੀ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਇੱਕ ਵਧੀਆ ਕਦਮ ਕਰਾਰ ਦਿੰਦਿਆਂ ਕਮਾਂਡੈਂਟ ਨੇ ਕਿਹਾ ਕਿ ਇਹ ਪਹਿਲਕਦਮੀ ਪੂਰੀ ਫੋਰਸ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਣ ਦੇ ਨਾਲ-ਨਾਲ ਉਨ੍ਹਾਂ ਨੂੰ ਫੋਰਸ ਦੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਈ 80ਵੀਂ ਬਟਾਲੀਅਨ ਵਿਖੇ ਅਜਿਹੀਆਂ ਗਤੀਵਿਧੀਆਂ ਨਿਯਮਿਤ ਰੂਪ ਨਾਲ ਕਰਵਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਸਨਮਾਨ ਸਮਾਰੋਹ ਉਪਰੰਤ ਇੱਕ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਅਧਿਕਾਰੀ, ਕਰਮਚਾਰੀਆਂ ਨੂੰ ਚਾਹ-ਨਾਸ਼ਤਾ ਪਰੋਸਿਆ ਗਿਆ।



