
ਬਾਕੀ ਰਹਿੰਦੇ ਹਸਪਤਾਲਾਂ ਨੂੰ ਵੀ ਜ਼ਿਲ੍ਹੇ ਵਿੱਚ ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਕਸੀਜਨ ਪਲਾਂਟ ਲਾਉਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਜਲੰਧਰ ਨੂੰ ਆਤਮ ਨਿਰਭਰ ਜ਼ਿਲ੍ਹਾ ਬਣਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ਨੂੰ ਮੰਨਦਿਆਂ ਇੱਕ ਹੋਰ ਓ2 ਪਲਾਂਟ ਗੁਲਾਬ ਦੇਵੀ ਚੈਰੀਟੇਬਲ ਹਸਪਤਾਲ ਵਿੱਚ ਸਥਾਪਤ ਕੀਤਾ ਗਿਆ ਹੈ ਤਾਂ ਜੋ ਸੰਭਾਵਤ ਤੀਜੀ ਲਹਿਰ ਦੀ ਸਥਿਤੀ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਉਚਿਤ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮੁੱਚੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਵੱਧ ਤੋਂ ਵੱਧ ਆਕਸੀਜਨ ਉਤਪਾਦਨ ਪਲਾਂਟ ਸਥਾਪਤ ਕਰ ਕੇ ਜ਼ਿਲ੍ਹੇ ਨੂੰ ਆਕਸੀਜਨ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਉਣ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ, ਜਿਸ ਦੇ ਸਿੱਟੇ ਵਜੋਂ ਸਰਕਾਰੀ ਹਸਪਤਾਲਾਂ ਸਮੇਤ ਵੱਡੀ ਗਿਣਤੀ ਵਿੱਚ ਹਸਪਤਾਲਾਂ ਵੱਲੋਂ ਆਪਣੇ ਓ2 ਪਲਾਂਟ ਸਥਾਪਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਇਸ ਜੀਵਨ ਰੱਖਿਅਕ ਗੈਸ ਦੀ ਘਾਟ ਦੌਰਾਨ ਕਿਸੇ ਕਿਸਮ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਗੁਲਾਬ ਦੇਵੀ ਹਸਪਤਾਲ ਦੇ ਪ੍ਰਬੰਧਨ ਵੱਲੋਂ ਪ੍ਰਸ਼ਾਸਨ ਦੀ ਅਪੀਲ ਨੂੰ ਮੰਨਦਿਆਂ ਕੋਵਿਡ-19 ਦੇਖਭਾਲ ਸਹੂਲਤ ਲਈ ਆਪਣਾ ਪਲਾਂਟ ਸਥਾਪਤ ਕਰਨ ਦੀ ਸ਼ਲਾਘਾ ਕਰਦਿਆਂ ਬਾਕੀ ਸਿਹਤ ਸੰਭਾਲ ਸੰਸਥਾਵਾਂ ਨੂੰ ਵੀ ਆਪਣੇ ਹਸਪਤਾਲਾਂ ਵਿੱਚ ਅਜਿਹੇ ਪਲਾਂਟ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਦਕਾ ਪੀਕ ਪੀਰੀਅਡ ਦੌਰਾਨ ਨਾ ਸਿਰਫ਼ ਆਕਸੀਜਨ ਦੀ ਮੰਗ ਘਟੇਗੀ ਸਗੋਂ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਜਲੰਧਰ ਆਤਮ ਨਿਰਭਰ ਜ਼ਿਲ੍ਹਾ ਵੀ ਬਣੇਗਾ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਅਜਿਹੇ ਪਲਾਂਟ ਲਗਾਉਣਾ ਇੱਕ ਵਾਰ ਦਾ ਨਿਵੇਸ਼ ਹੈ, ਜਿਸ ਦਾ ਉਦੇਸ਼ ਅਜਿਹੀਆਂ ਸੰਸਥਾਵਾਂ ਨੂੰ ਆਕਸੀਜਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣਾ ਹੈ, ਜੋ ਕਿ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਸਮੇਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਮਰੀਜ਼ਾਂ ਦੀ ਉਚਿਤ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਕ ਬਹੁਪੱਖੀ ਰਣਨੀਤੀ ਅਪਣਾਈ ਗਈ, ਜਿਸ ਵਿੱਚ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਲਗਾਉਣਾ, ਕੋਵਿਡ ਕੇਅਰ ਸਹੂਲਤਾਂ ਵਿੱਚ ਆਕਸੀਜਨ ਕੰਸਨਟਰੇਟਰਾਂ ਦੀ ਵਿਵਸਥਾ ਕਰਨਾ, ਸਰਕਾਰੀ ਹਸਪਤਾਲ ਵਿੱਚ ਪੋਸਟ ਕੋਵਿਡ ਰਿਕਵਰੀ ਵਾਰਡ ਸਥਾਪਤ ਕਰਨਾ ਅਤੇ ਘਰ ਵਿੱਚ ਆਕਸੀਜਨ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਲਈ ਆਕਸੀਜਨ ਕੰਸਨਟਰੇਟਰ ਬੈਂਕ ਸਥਾਪਤ ਕਰਨਾ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਐਨਐਚਐਸ, ਨਿਊ ਰੂਬੀ, ਸ਼੍ਰੀਮਨ ਸੁਪਰ ਸਪੈਸ਼ਲਿਟੀ, ਟੈਗੋਰ, ਪਟੇਲ, ਪਿਮਸ ਅਤੇ ਕੈਪੀਟੋਲ ਹਸਪਤਾਲਾਂ ਸਮੇਤ ਕਈ ਹਸਪਤਾਲਾਂ ਵੱਲੋਂ ਪਹਿਲਾਂ ਹੀ ਆਪਣੇ ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਚੁੱਕੇ ਹਨ। ਨਕੋਦਰ, ਬਸਤੀ ਗੁਜ਼ਾਂ ਅਤੇ ਵਿੱਚ ਸਹਾਇਕ ਸਾਬਤ ਹੋਣਗੇ।



