ChandigarhHealthJalandharPunjab

ਪੀਜੀਆਈ ਦਾ ਦਾਅਵਾ ਪੰਜਾਬ ਸਰਕਾਰ ਨੇ ਨਹੀਂ ਭੇਜਿਆ ਕੋਈ ਵੀ ਫੰਡ, ਫਿਰ ਵੀ ਪੰਜਾਬ ਦੇ ਮਰੀਜ਼ਾਂ ਦਾ ਕਰ ਰਹੇ ਇਲਾਜ

ਪੰਜਾਬ ਸਰਕਾਰ ਨੇ ਨਹੀਂ ਭੇਜਿਆ ਕੋਈ ਵੀ ਫੰਡ, ਫਿਰ ਵੀ ਪੰਜਾਬ ਦੇ ਮਰੀਜ਼ਾਂ ਦਾ ਕਰ ਰਹੇ ਇਲਾਜ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਪੰਜਾਬ ਸਰਕਾਰ ਵੱਲੋਂ ਅੱਜੇ ਵੀ ਪੀਜੀਆਈ ਨੂੰ ਕੋਈ ਵੀ ਫੰਡ ਮੁਹੱਈਆ ਨਹੀਂ ਕਰਵਾਏ। ਇਸਦੇ ਬਾਵਜੂਦ ਵੀ ਪੀਜੀਆਈ ਨੇ ਪੰਜਾਬ ਦੇ ਮਰੀਜ਼ਾਂ ਦਾ ਅਪਣੇ ਤੌਰ ਤੇ ਇਲਾਜ ਕਰ ਰਹੇ ਹਾਂ। ਇਹ ਦਾਅਵਾ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਈ ਵੀ ਪੈਸਾ ਨਹੀਂ ਆਇਆ ਹੈ ਪਰ ਅਸੀਂ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਦੇ ਹੁਕਮਾਂ ਤੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਇਲਾਜ ਇੱਕ ਘੰਟੇ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਅੱਜੇ ਵੀ ਨਹੀਂ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਅਦਾ ਨਾ ਕਰਨ ਕਰਕੇ “ਆਯੂਸ਼ਮਾਨ ਸਕੀਮ” ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਬਕਾਇਆ ਰਾਸ਼ੀ ਅਦਾ ਕਰ ਦਿੱਤੀ ਗਈ ਹੈ ਪਰ ਹੁਣ ਪੀਜੀਆਈ ਦੇ ਡਾਇਰੈਕਟਰ ਵਿਵੇਕ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਏ। ਇਸ ਤੋਂ ਇਲਾਵਾ ਸੈਂਕੜੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ “ਆਯੂਸ਼ਮਾਨ ਸਕੀਮ” ਤਹਿਤ ਮਰੀਜ਼ਾਂ ਦਾ ਇਲਾਜ ਠੱਪ ਹੋ ਗਿਆ ਤੇ ਪ੍ਰਾਈਵੇਟ ਹਸਪਤਾਲਾਂ ਨੇ ਬੂਹੇ ਬੰਦ ਕਰ ਲਏ ਹਨ। ਇਸ ਬਦਲੇ 260 ਕਰੋੜ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਕਰੀਬ 500 ਪ੍ਰਾਈਵੇਟ ਹਸਪਤਾਲਾਂ ਨੇ ਮਰੀਜ਼ਾਂ ਨੂੰ ਇਸ ਸਕੀਮ ਤਹਿਤ ਇਲਾਜ ਬੰਦ ਕਰ ਦਿੱਤਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!