HealthJalandharPunjab

ਪੀਸੀਪੀਐਨਡੀਟੀ ਐਕਟ ਤਹਿਤ ਜਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ

*ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਉਲੰਘਣਾ ਨਾ ਹੋ ਸਕੇ*
ਜਲੰਧਰ *ਗਲੋਬਲ ਆਜਤੱਕ*
ਪੀਸੀਪੀਐਨਡੀਟੀ ਜਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਹੋਈ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਨੋਡਲ ਅਫਸਰ ਪੀਸੀਪੀਐਨਡੀਟੀ ਡਾ. ਰਮਨ ਕੁਮਾਰ ਗੁਪਤਾ, ਡਾ. ਕੁਲਵਿੰਦਰ ਕੋਰ ਸੀਨੀਅਰ ਮੈਡੀਕਲ ਅਫ਼ਸਰ (ਗਾਇਨੀ) ਸਿਵਲ ਹਸਪਤਾਲ ਜਲੰਧਰ, ਡਾ. ਭੁਪਿੰਦਰ ਸਿੰਘ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਜਲੰਧਰ, ਡਾ. ਵਿਜੇਂਦਰ ਸਿੰਘ ਐਮਡੀ ਪੈਡੀਐਟ੍ਰਿਕਸ, ਡਾ. ਕਮਲਜੀਤ ਕੌਰ ਮੈਡੀਕਲ ਅਫ਼ਸਰ, ਗਗਨਦੀਪ ਸਹਾਇਕ ਜਿਲ੍ਹਾ ਅਟਾਰਨੀ ਜਲੰਧਰ, ਪਰਮਜੀਤ ਕੌਰ ਡਿਪਟੀ ਐਮਈਆਈਓ ਅਤੇ  ਜਿਲ੍ਹਾ ਪੀਐਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ।

ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦੱਸਿਆ ਗਿਆ ਕਿ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਾ ਹੋ ਸਕੇ, ਇਸ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਜਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰ ਸਕੈਨਿੰਗ ਸੈਂਟਰਾਂ ਅਤੇ ਹਸਪਤਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾ ਦੱਸਿਆ ਕਿ ਮੈਂਬਰਾਂ ਵਲੋਂ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਹੋਰ ਮੁੱਦਿਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀਸੀਪੀਐਨਡੀਟੀ ਡਾ. ਰਮਨ ਕੁਮਾਰ ਗੁਪਤਾ ਵਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਹਸਪਤਾਲਾਂ ਅਤੇ ਸਕੈਨ ਸੈਂਟਰਾਂ ਵਲੋਂ ਰਜਿਸਟ੍ਰੇਸ਼ਨ ਰੀਨਿਉਅਲ ਕਰਵਾਉਣ ਲਈ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਨੂੰ ਲੋੜੀਂਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ  ਮੰਜੂਰੀ ਦੇ ਦਿੱਤੀ ਗਈ। ਇਸ ਤੋਂ ਇਲਾਵਾ 4 ਹਸਪਤਾਲਾਂ ਅਤੇ ਸਕੈਨ ਸੈਂਟਰਾਂ ਵਲੋਂ ਨਵੀਂ ਰਜਿਸਟ੍ਰੇਸ਼ਨ ਲੈਣ ਲਈ ਅਰਜੀਆਂ ਦਿੱਤੀਆਂ ਗਈਆਂ ਸਨ। ਜਿਨ੍ਹਾਂ ਨੂੰ ਲੋੜੀਂਦੇ ਦਸਤਾਵੇਜ ਪੂਰੇ ਹੋਣ ਉਪਰੰਤ ਅਤੇ ਕਮੇਟੀ ਮੈਂਬਰਾਂ ਵਲੋਂ ਪੜਚੋਲ ਕਰਨ ਉਪਰੰਤ ਨਵੀਂ ਰਜਿਸਟ੍ਰੇਸ਼ਨ ਲਈ ਮੰਜੂਰੀ ਦੇ ਦਿੱਤੀ ਗਈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!