ActionJalandharPunjab

ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਬਕਾਇਆ ਦਰਖਾਸਤਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼

ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜਾ ਰਹੀ ਜ਼ੀਰੋ ਟਾਲਰੈਂਸ
ਜਲੰਧਰ ਗਲੋਬਲ ਆਜਤੱਕ
ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਅੱਜ ਅਧਿਕਾਰੀਆਂ ਨੂੰ ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਪੈਂਡਿੰਗ ਦਰਖਾਸਤਾਂ ਦਾ ਜਲਦ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮਿਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵੱਖ-ਵੱਖ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜਲੰਧਰ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਦਰਖਾਸਤਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ‘ਤੇ ਵਿਅਕਤੀਗਤ ਤੌਰ ‘ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਜਾਂ ਥਾਣਿਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਅਰਜ਼ੀ ‘ਤੇ ਕਾਰਵਾਈ ਕਰਨ ਵਿੱਚ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਵੀ ਕਿਹਾ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਅਪਣਾਈ ਜਾ ਰਹੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵਿਅਕਤੀ ਨੂੰ ਕਮਿਸ਼ਨਰੇਟ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜੁਆਇੰਟ ਸੀਪੀ ਨਵਨੀਤ ਬੈਂਸ, ਡੀਸੀਪੀ (ਹੈਡ ਕੁਆਰਟਰ) ਵਤਸਲਾ ਗੁਪਤਾ, ਏਡੀਸੀਪੀ (ਹੈਡ ਕੁਆਰਟਰ) ਆਦਿਤਿਆ ਆਦਿ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!