JalandharPunjab

ਪੁਲਿਸ ਕਮਿਸ਼ਨਰ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਲਈ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਦਾ ਕੀਤਾ ਦੌਰਾ

ਪੁਲਿਸ ਜਵਾਨਾਂ ਨੂੰ ਚੌਕਸ ਰਹਿਣ ਦੀਆਂ ਦਿੱਤੀਆਂ ਹਦਾਇਤਾਂ

ਪੁਲਿਸ ਕਮਿਸ਼ਨਰ ਨੇ ਵਿਸ਼ੇਸ਼ ਪੁਲਿਸ ਨਾਕਿਆਂ ਦੀ ਅਚਨਚੇਤ ਕੀਤੀ ਚੈਕਿੰਗ
ਜਲੰਧਰ (ਅਮਰਜੀਤ ਸਿੰਘ ਲਵਲਾ)
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਸ਼ਾਮ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਦਾ ਦੌਰਾ ਕੀਤਾ ।
ਪੁਲਿਸ ਕਮਿਸ਼ਨਰ ਨੇ ਵਿਸ਼ੇਸ਼ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ।

ਜਿਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਟਿਫਨ ਬਾਕਸ ਬੰਬ ਦੀ ਬਰਾਮਦਗੀ ਹੋਣ ਤੋਂ ਬਾਅਦ ਸੰਭਾਵਿਤ ਸੁਰੱਖਿਆ ਖਤਰੇ ਦੇ ਨਜ਼ਰੀਏ ਤੋਂ ਪੁਲਿਸ ਜਵਾਨਾਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਸੇ ਵੀ ਕੀਮਤ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਅੱਗੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਰੋਜ਼ਾਨਾ ਆਪਣੇ ਅਧਿਕਾਰ ਖੇਤਰ ਵਿੱਚ ਰਾਤ ਨੂੰ ਚੈਕਿੰਗ ਕਰਦੇ ਹੋਏ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰ ਭੁੱਲਰ ਨੇ ਅਧਿਕਾਰੀਆਂ ਨੂੰ ਪ੍ਰਮੁੱਖ ਸਥਾਨਾਂ, ਖਾਸ ਕਰਕੇ ਭੀੜ-ਭੜੱਕੇ ਵਾਲੇ ਖੇਤਰਾਂ ‘ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਸੁਰੱਖਿਆ ਨੂੰ ਜੇਕਰ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਹੁੰਦਾ ਹੈ, ਤਾਂ ਉਸ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਨਾਲ ਹੀ ਇਹ ਵੀ ਕਿਹਾ ਕਿ ਕਮਿਸ਼ਨਰੇਟ ਪੁਲਿਸ ਆਜ਼ਾਦੀ ਦਿਹਾੜੇ ਦੇ ਸਮਾਰੋਹ ਦੇ ਸੁਚਾਰੂ ਸੰਚਾਲਨ ਲਈ ਪੂਰੀ ਤਰ੍ਹਾਂ ਤਿਆਰ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!