JalandharPunjab

ਪ੍ਰਧਾਨ ਮੰਤਰੀ 31 ਮਈ ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਢੰਗ ਹੋਣਗੇ ਰੂ-ਬਰੂ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

*ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼*
ਜਲੰਧਰ *ਗਲੋਬਲ ਆਜਤੱਕ*
ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਮਈ 2022 ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦੇ ਨਾਲ ਵਰਚੂਅਲ ਢੰਗ ਨਾਲ ਗੱਲਬਾਤ ਕਰਨਗੇ, ਜਿਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਦਿਆਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਵੱਖ-ਵੱਖ ਸਕੀਮਾਂ ਦੇ ਲਾਭਪਾਤਪਰੀਆਂ ਦੀ ਆਮਦ ਸਬੰਧੀ ਢੁੱਕਵੇਂ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਲਾਭਪਾਤਰੀਆਂ ਨੂੰ ਸਮਾਗਮ ਵਾਲੇ ਸਥਾਨ ’ਤੇ ਸਮੇਂ ਸਿਰ ਲੈ ਕੇ ਆਉਣ ਲਈ ਟਰਾਂਸਪੋਟੇਸ਼ਨ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ ਅਤੇ ਹੋਰ ਲੋੜੀਂਦੇ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਸਮੁੱਚੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਸ਼ਚਿਤ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸ਼ਿੱਦਤ ਨਾਲ ਨਿਭਾਉਣ ਦੀਆਂ ਹਦਾਇਤਾਂ ਕੀਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸਡੀਐਮ ਬਲਬੀਰ ਰਾਜ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!