Punjab

ਪ੍ਰਸ਼ਾਸਨ ਵਲੋਂ 11 ਸਾਲਾ ਮ੍ਰਿਤਕ ਲੜਕੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਵਿੱਤੀ ਸਹਾਇਤਾ

ਡਿਪਟੀ ਕਮਿਸ਼ਨਰ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਵਿਡ ਕਰਕੇ ਮੌਤ ’ਤੇ ਵਿੱਤੀ ਸੰਕਟ ਕਰਕੇ ਸਸਕਾਰ ਕਰਨ ਤੋਂ ਅਸਮਰਥ ਪਰਿਵਾਰਾਂ ਦੀ ਸਹਾਇਤਾ ਦੇ ਆਦੇਸ਼
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
11 ਸਾਲਾ ਮ੍ਰਿਤਕ ਲੜਕੀ ਜਿਸ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਪਿਤਾ ਵਲੋਂ ਚੁੱਕ ਕੇ ਸਸਕਾਰ ਸਬੰਧੀ ਅੰਤਿਮ ਰਸਮਾ ਨਿਭਾਉਣ ਲਈ ਲਿਆਂਦਾ ਗਿਆ, ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਪੀੜਤ ਪਰਿਵਾਰ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੇਖਣ ਵਿੱਚ ਆਇਆ ਸੀ, ਕਿ ਪਰਿਵਾਰ ਦੀ ਵਿੱਤੀ ਹਾਲਤ ਬਹੁਤ ਨਾਜ਼ੁਕ ਸੀ, ‘ਤੇ ਉਨਾ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਇਸ ਦੇ ਮੱਦੇ ਨਜ਼ਰ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਅਤੇ ਦੁੱਖੀ ਪਰਿਵਾਰ ਨੂੰ ਸੰਕਟ ਦੀ ਘੜੀ ਵਿਚੋਂ ਬਾਹਰ ਕੱਢਣ ਲਈ ਮ੍ਰਿਤਕ ਲੜਕੀ ਦੇ ਪਿਤਾ ਦਲੀਪ ਕੁਮਾਰ, ਵਾਸੀ ਰਾਮ ਨਗਰ ਨੂੰ 50,000 ਰੁਪਏ ਦਾ ਚੈਕ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਕੋਵਿਡ ਦੇ ਨਾਲ ਮੌਤ ਹੋਣ ’ਤੇ ਗਰੀਬ ‘ਤੇ ਲੋੜਵੰਦ ਪਰਿਵਾਰਾਂ ਦੀ ਸਸਕਾਰ ਵਿੱਚ ਮਦਦ ਕੀਤੀ ਜਾਵੇ, ਜੋ ਕਿ ਵਿੱਤੀ ਹਾਲਤ ਠੀਕ ਨਾ ਹੋਣ ਕਰਕੇ ਸਸਕਾਰ ਸਬੰਧੀ ਅੰਤਿਮ ਰਸਮਾਂ ਨਿਭਾਉਣ ਤੋਂ ਅਸਮਰਥ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਪਰਿਵਾਰਾਂ ਦੀ ਸਸਕਾਰ ਵਿੱਚ ਮਦਦ ਕਰਨ ਉਪਰੰਤ ਬਿੱਲ ਵੈਰੀਫਾਈ ਕਰਕੇ ਉਨਾਂ ਦੇ ਦਫ਼ਤਰ ਭੇਜਿਆ ਜਾਵੇ। ਕਿਉਂਕਿ ਪ੍ਰਸ਼ਾਸਨ ਵਲੋਂ ਇਹ ਸਾਰਾ ਖ਼ਰਚਾ ਸਹਿਣ ਕੀਤਾ ਜਾਵੇਗਾ।
ਘਨਸ਼ਾਮ ਥੋਰੀ ਨੇ ਦੁਹਰਾਇਆ ਕਿ ਪ੍ਰਸ਼ਾਸਨ ਇਸ ਸਿਹਤ ਸੰਕਟ ਦੌਰਾਨ ਜ਼ਿਲ੍ਹਾ ਵਾਸੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਕਰਕੇ ਮੌਤ ਹੋਣ ’ਤੇ ਸਸਕਾਰ ਵਿਚ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0181-2224417, 0181-2224848 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!