HealthJalandharPunjab

ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂਡੀਆਈਡੀ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕੈਂਪ 6 ਜੁਲਾਈ ਤੋਂ

ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ
ਜਲੰਧਰ ਗਲੋਬਲ ਆਜਤੱਕ
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਹਿਚਾਨ ਪੱਤਰ (ਯੂਨੀਕ ਡਿਸਏਬਿਲਟੀ ਆਈਡੈਂਟੀ ਕਾਰਡ) ਬਣਾਉਣ ਲਈ ਰਜਿਸਟ੍ਰੇਸ਼ਨ ਕੈਂਪ 6 ਜੁਲਾਈ ਤੋਂ 5 ਅਗਸਤ ਤੱਕ ਲਗਾਏ ਜਾ ਰਹੇ ਹਨ।

ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਦਿਵਿਆਂਗਜਨਾਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਹਿਲਾ ਕੈਂਪ 6 ਜੁਲਾਈ ਨੂੰ ਸੀਐਚਸੀ ਸ਼ਾਹਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ 8 ਜੁਲਾਈ ਨੂੰ ਸੀਐਚਸੀ ਲੋਹੀਆਂ ਖਾਸ, 13 ਜੁਲਾਈ ਨੂੰ ਸੀਐਚਸੀ ਨਕੋਦਰ, 15 ਜੁਲਾਈ ਨੂੰ ਸੀਐਚਸੀ.ਫਿਲੌਰ, 20 ਜੁਲਾਈ ਨੂੰ ਪੀਐਚਸੀ ਬਿਲਗਾ, 22 ਜੁਲਾਈ ਨੂੰ ਸੀਐਚਸੀ ਅੱਪਰਾ, 27 ਜੁਲਾਈ ਨੂੰ ਸੀਐਚਸੀ ਨੂਰਮਹਿਲ, 29 ਜੁਲਾਈ ਨੂੰ ਪੀਐਚਸੀ ਜਮਸ਼ੇਰ, 3 ਅਗਸਤ ਨੂੰ ਕਾਲਾ ਬੱਕਰਾ ਅਤੇ 5 ਅਗਸਤ ਨੂੰ ਸੀਐਚਸੀ.ਬੜਾ ਪਿੰਡ ਵਿਖੇ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਂਗਣਵਾੜੀ ਵਰਕਰਾਂ, ਸਰਪੰਚਾਂ-ਪੰਚਾਂ, ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਰਾਹੀਂ ਆਮ ਲੋਕਾਂ ਵਿੱਚ ਇਨ੍ਹਾਂ ਕੈਂਪਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਸਮੂਹ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਲਈ ਕੈਂਪਾਂ ਵਿਚ ਆਪਣਾ ਆਧਾਰ ਕਾਰਡ, ਵੋਟਰ ਕਾਰਡ ਜਾਂ ਉਮਰ ਦਾ ਕੋਈ ਸਬੂਤ, ਪਾਸਪੋਰਟ ਅਕਾਰ ਦੀ ਫੋਟੋ ਅਤੇ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ (ਜੇਕਰ ਹੋਵੇ) ਆਦਿ ਲੈ ਕੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਯੂਡੀਆਈਡੀ ਕਾਰਡਾਂ ਲਈ ਨੇੜੇ ਦੇ ਸਿਹਤ ਕੇਂਦਰ, ਸੇਵਾ ਕੇਂਦਰਾਂ ਅਤੇ ਨਿੱਜੀ ਤੌਰ ‘ਤੇ www.swavlambancard.gov.in ‘ਤੇ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੰਗਹੀਣਤਾ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਮਾਹਰ ਡਾਕਟਰਾਂ ਦੇ ਇੱਕ ਪੈਨਲ ਵੱਲੋਂ ਸਰੀਰਕ ਜਾਂਚ ਵੀ ਕੀਤੀ ਜਾਂਦੀ ਹੈ।
ਅਮਿਤ ਸਰੀਨ ਨੇ ਕਿਹਾ ਕਿ ਇਹ ਕਾਰਡ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਿਰਫ਼ ਪਾਰਦਰਸ਼ਤਾ, ਕੁਸ਼ਲਤਾ ਅਤੇ ਸਰਕਾਰੀ ਲਾਭ ਪਹੁੰਚਾਉਣ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਹੀ ਜਾਰੀ ਨਹੀਂ ਕੀਤੇ ਜਾ ਰਹੇ ਸਗੋਂ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਵੀ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ, ਸੀਡੀਪੀਓਜ਼, ਐਸਐਮਓਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!