JalandharPunjab

ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ,ਚੱਲਣ-ਫਿਰਨ ਤੋਂ ਅਸਮਰੱਥ ਦਿਵਿਆਂਗ ਲਾਭਪਾਤਰੀਆਂ ਦਾ ਉਨ੍ਹਾਂ ਦੀਆਂ ਬਰੂਹਾਂ ‘ਤੇ ਕੀਤਾ ਜਾਵੇਗਾ ਟੀਕਾਕਰਨ

ਅਜਿਹੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਲਈ ਲੋਕ ਡਾਇਲ ਕਰ ਸਕਦੇ ਹਨ ਕੰਟਰੋਲ ਰੂਮ ਨੰਬਰ 0181-2224417
ਜਲੰਧਰ (ਅਮਰਜੀਤ ਸਿੰਘ ਲਵਲਾ)
ਟੀਕਾਕਰਨ ਮੁਹਿੰਮ ਤਹਿਤ ਚੱਲਣ-ਫਿਰਨ ਤੋਂ ਅਸਮਰੱਥ ਦਿਵਿਆਂਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਕੋਵਿਡ-19 ਵੈਕਸੀਨ ਦੀ ਖੁਰਾਕ ਦੇਣ ਦੀ ਸੁਵਿਧਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਵਿਲੱਖਣ ਪਹਿਲਕਦਮੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਜਿਹੇ ਲਾਭਪਾਤਰੀ ਕੰਟਰੋਲ ਰੂਮ ਨੰਬਰ- 0181-2224417 ‘ਤੇ ਫੋਨ ਕਰਕੇ ਆਪਣੇ ਘਰ ਦੇ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਟੀਕਾਕਰਨ ਮੁਹਿੰਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰਜਿਸਟਰੇਸ਼ਨ ਦੀ ਪ੍ਰਕਿਰਿਆ ਇਕ ਹਫ਼ਤੇ ਲਈ ਚਲਾਈ ਜਾਵੇਗੀ ਅਤੇ ਉਚਿਤ ਗਿਣਤੀ ਵਿੱਚ ਰਜਿਸਟਰੇਸ਼ਨ ਹੋਣ ਉਪਰੰਤ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਸਮਰਪਿਤ ਟੀਮ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਤਾਇਨਾਤ ਕੀਤਾ ਜਾਵੇਗਾ ਅਤੇ ਵਾਸਤਵ ਵਿੱਚ ਗਤੀਸ਼ੀਲਤਾ ਦੀ ਸਮੱਸਿਆ ਵਾਲੇ ਵਿਅਕਤੀਆਂ ਨੂੰ ਟੀਮ ਵੱਲੋਂ ਕਵਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਇਸ ਸਿਹਤ ਸੰਕਟ ਦੇ ਦੌਰ ਵਿੱਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸੇਵਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਜਿਹੇ ਸਮੂਹ ਵਿਅਕਤੀਆਂ ਨੂੰ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੰਬਰ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾਉਣ ਤਾਂ ਜੋ ਕੋਵਿਡ-19 ਖੁਰਾਕ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਦਿੱਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!