JalandharPunjab

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 31 ਅਗਸਤ ਤੋਂ ਸ਼ੁਰੂ—ਕਰਨਲ ਦਲਵਿੰਦਰ ਸਿੰਘ

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 31 ਅਗਸਤ ਤੋਂ ਸ਼ੁਰੂ
ਜਲੰਧਰ (ਅਮਰਜੀਤ ਸਿੰਘ ਲਵਲਾ)
ਸੈਨਿਕ, ਅਰਧ ਸੈਨਿਕ ‘ਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 31 ਅਗਸਤ 2021 ਤੋਂ ਸ਼ੁਰੂ ਹੋ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 31 ਅਗਸਤ ਤੋਂ ਸ਼ੁਰੂ ਕਿ ਭਰਤੀ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ‘ਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 7340982774 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!