
ਭਾਸ਼ਾ ਵਿਭਾਗ, ਪੰਜਾਬ ਵੱਲੋਂ ਮੁਫ਼ਤ ਪੰਜਾਬੀ ਸ਼ਾਰਟਰੈਂਡ ਜਨਰਲ ਸ਼੍ਰੇਣੀ ਲਈ ਕੋਰਸ ਸ਼ੁਰੂ ਕੀਤਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲਾ ਭਾਸ਼ਾ ਦਫ਼ਤਰ ਵਿਖੇ 01 ਸਤੰਬਰ, 2021 ਤੋਂ ਮੁਫ਼ਤ ਪੰਜਾਬੀ ਸ਼ਾਰਟਰੈਂਡ ਜਨਰਲ ਸ਼੍ਰੇਣੀ ਲਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੋਰਸ ਲਈ ਦਾਖ਼ਲਾ ਫਾਰਮ ਦੇਣ ਦੀ ਆਖਰੀ ਮਿਤੀ 27 ਅਗਸਤ 2021 ਹੈ ਅਤੇ ਇੰਟਰਵਿਊ ਦੀ ਮਿਤੀ 31 ਅਗਸਤ 2021 ਦਿਨ ਬੁੱਧਵਾਰ ਨਿਸ਼ਚਿਤ ਕੀਤੀ ਗਈ ਹੈ, ਜੋ ਕਿ ਸਵੇਰੇ 9:30 ਵਜੇ ਜ਼ਿਲ੍ਹਾ ਭਾਸ਼ਾ ਦਫ਼ਤਰ, ਜਲੰਧਰ, ਕਮਰਾ ਨੰ. 215, ਦੂਜੀ ਮੰਜ਼ਿਲ, ਤਹਿਸੀਲ ਕੰਪਲੈਕਸ, ਜਲੰਧਰ ਵਿਖੇ ਹੋਵੇਗੀ।
ਇੰਟਰਵਿਊ ਲਈ ਉਮੀਦਵਾਰਾਂ ਨੂੰ ਕੋਈ ਵੱਖਰਾ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ। ਇਸ ਕੋਰਸ ਲਈ ਉਮੀਦਵਾਰ ਦਾ ਦਸਵੀਂ ਵਿੱਚ ਪੰਜਾਬੀ ਵਿਸ਼ਾ ਪਾਸ ਹੋਣਾ ਲਾਜ਼ਮੀ ਹੈ ਅਤੇ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ। ਵੱਧ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਨੂੰ ਮੈਰਿਟ ਅਨੁਸਾਰ ਤਰਜ਼ੀਹ ਦਿੱਤੀ ਜਾਵੇਗੀ। ਇਹ ਕੋਰਸ ਪੰਜਾਬ ਸਰਕਾਰ ਵੱਲੋਂ ਮੁਫ਼ਤ ਚਲਾਇਆ ਜਾਂਦਾ ਹੈ ਅਤੇ ਇਸ ਦਾ ਸਮਾਂ ਇੱਕ ਸਾਲ ਹੋਵੇਗਾ।



